ਰੇਨੂੰ ਚੀਮਾ ਵਿੱਗ ਨੂੰ ਪੰਜਾਬ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਕੀਤਾ ਨਿਯੁਕਤ

Rajneet Kaur
1 Min Read

ਚੰਡੀਗੜ੍ਹ: ਰੇਨੂੰ ਚੀਮਾ ਵਿਗ ਨੂੰ ਪੰਜਾਬ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪ੍ਰੋਫੈਸਰ ਰੇਣੂ ਵਿਗ ਯੂਨੀਵਰਸਿਟੀ ਇੰਸਟ੍ਰਕਸ਼ਨ (DUI) ਦੇ ਡੀਨ ਸਨ। ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਉਨ੍ਹਾਂ ਦੀ ਨਿਯੁਕਤੀ ਕੀਤੀ।

ਧਨਖੜ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ। ਉਨ੍ਹਾਂ ਦੀ ਨਿਯੁਕਤੀ ਤਿੰਨ ਸਾਲਾਂ ਲਈ ਕੀਤੀ ਗਈ ਹੈ। ਰਾਜ ਕੁਮਾਰ ਦੇ ਵਾਈਸ ਚਾਂਸਲਰ ਅਹੁਦੇ ਤੋਂ ਅਸਤੀਫੇ ਮਗਰੋਂ ਵਿੱਗ 16 ਜਨਵਰੀ ਤੋਂ ਕਾਰਜਕਾਰੀ ਵੀਸੀ ਵਜੋਂ ਕੰਮ ਕਰ ਰਹੇ ਸਨ। ਉਪ-ਰਾਸ਼ਟਰਪਤੀ ਨੇ ਵਾਈਸ-ਚਾਂਸਲਰ ਦੇ ਅਹੁਦੇ ਲਈ ਨਾਵਾਂ ਦੀ ਸਿਫ਼ਾਰਸ਼ ਕਰਨ ਲਈ 21 ਮਾਰਚ ਨੂੰ ਤਿੰਨ ਮੈਂਬਰੀ ਖੋਜ-ਕਮ-ਚੋਣ ਕਮੇਟੀ ਦਾ ਗਠਨ ਕੀਤਾ ਸੀ। ਰੇਨੂੰ ਚੀਮਾ ਦੀ ਨਿਯੁਕਤੀ ਕਮੇਟੀ ਦੀ ਰਿਪੋਰਟ ਤੋਂ ਬਾਅਦ ਕੀਤੀ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment