ਕਾਮੇਡੀਅਨ ਕਪਿਲ ਸ਼ਰਮਾ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਸੂਚਨਾ, ਇਲਾਕੇ ‘ਚ ਵਧਾਈ ਗਈ ਸੁਰੱਖਿਆ

Global Team
2 Min Read

ਨਿਊਜ਼ ਡੈਸਕ: ਦੇਸ਼ ਦੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਹੋਲੀ ਸਿਟੀ ਅੰਮ੍ਰਿਤਸਰ ਸਥਿਤ ਘਰ ਦੇ ਬਾਹਰ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਹਮਲਾਵਰ ਫਾਇਰਿੰਗ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਹਾਲਾਂਕਿ ਪੁਲਿਸ ਅਧਿਕਾਰੀਆਂ ਵੱਲੋਂ ਅਜੇ ਤੱਕ ਇਸ ਘਟਨਾ ਦੀ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਗਈ ਹੈ। ਇਸ ਘਰ ‘ਚ ਕਪਿਲ ਦੀ ਭੈਣ ਅਤੇ ਜੀਜਾ ਰਹਿੰਦੇ ਹਨ। ਉਸ ਅਨੁਸਾਰ ਗੋਲੀਆਂ ਚੱਲਣ ਦੀ ਆਵਾਜ਼ ਆ ਰਹੀ ਸੀ, ਪਰ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਹ ਗੋਲੀ ਕਿੱਥੇ ਚਲਾਈ ਗਈ ਹੈ।

ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਇਲਾਕੇ ‘ਚ ਸੁਰੱਖਿਆ ਵਧਾ ਦਿੱਤੀ ਹੈ। ਹੋਲੀ ਸਿਟੀ ਵਿੱਚ ਵੀਆਈਪੀ ਘਰਾਂ ਦੇ ਆਲੇ-ਦੁਆਲੇ ਵਾਧੂ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਪੂਰੇ ਇਲਾਕੇ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਇਲਾਕੇ ਵਿੱਚੋਂ ਲੰਘਣ ਵਾਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਏਸੀਪੀ ਵੈਸਟ ਕਮਲ ਜੀਤ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਹਰ ਪਹਿਲੂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕਰ ਰਹੀ ਹੈ ਅਤੇ ਗੋਲੀਬਾਰੀ ਹੋਈ ਹੈ ਜਾਂ ਨਹੀਂ ਇਸ ਦਾ ਪਤਾ ਲਗਾਇਆ ਜਾ ਰਿਹਾ ਹੈ। ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਫਵਾਹ ਦਾ ਸ਼ਿਕਾਰ ਨਹੀਂ ਹੋਣਾ ਚਾਹੀਦਾ। ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਗੋਲੀ ਕਿਸੇ ਨੇ ਚਲਾਈ ਹੈ ਜਾਂ ਨਹੀਂ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੈਨੇਡਾ ‘ਚ ਦੋ ਵਾਰ ਕਪਿਲ ਸ਼ਰਮਾ ਦੇ ਕੈਫੇ ਦੇ ਬਾਹਰ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment