ਰਾਮਪੁਰਾ ਫੂਲ ਮਾਮਲੇ ਵਿਚ ਮਹਿਲਾ ਕਮਿਸ਼ਨ ਨੇ 13 ਫਰਵਰੀ ਤੱਕ ਮੰਗੀ ਰਿਪੋਰਟ

TeamGlobalPunjab
1 Min Read

ਪੰਜਾਬ ਰਾਜ ਮਹਿਲਾ ਕਮਿਸ਼ਨ
ਚੰਡੀਗੜ੍ਹ : ਬਠਿੰਡਾ ਜਿਲ੍ਹੇ ਦੇ ਕਸਬਾ ਰਾਮਪੁਰਾ ਫੂਲ ਵਿਚ ਇਕ ਨਿਹੰਗ ਵੱਲੋਂ ਇੱਕ ਲੜਕੀ ਨੂੰ ਕੈਦ ਕਰਕੇ ਰੱਖਣ, ਸ਼ਰੀਰਕ ਸੋਸ਼ਣ ਕਰਨ ਅਤੇ ਕਰੰਟ ਲਗਾਏ ਜਾਣ ਸਬੰਧੀ ਮਾਮਲੇ ਵਿਚ ਕਾਰਵਾਈ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸਨ ਨੇ ਬਿਊਰੋ ਆਫ ਇਨਵੈਸਟੀਗੇਸ਼ਨ ਪੰਜਾਬ ਅਤੇ ਐਸ.ਐਸ.ਪੀ. ਬਠਿੰਡਾ ਤੋਂ 13 ਫਰਵਰੀ, 2020 ਤੱਕ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮੀਡੀਆ ਰਾਹੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ।
ਆਪਣੇ ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਐਸ.ਪੀ. ਰੈਂਕ ਦੇ ਅਧਿਕਾਰੀ ਤੋਂ ਕਰਵਾ ਕੇ ਕਮਿਸ਼ਨ ਨੂੰ ਸੂਚਿਤ ਕੀਤਾ ਜਾਵੇ।

Share This Article
Leave a Comment