“ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚ ਕੋਈ ਵਜ਼ੂਦ ਨਹੀਂ ਹੈ”

TeamGlobalPunjab
1 Min Read

ਲੁਧਿਆਣਾ : ਹਰ ਦਿਨ ਕੋਈ ਨਾ ਕੋਈ ਸਿਆਸਤਦਾਨ ਵਿਵਾਦਾਂ ‘ਚ ਘਿਰਦਾ ਹੀ ਰਹਿੰਦਾ ਹੈ। ਤਾਜ਼ੀ ਘਟਨਾ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਨਾਲ  ਸਬੰਧਤ ਹੈ। ਬੀਤੇ ਦਿਨੀਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਨੇ ਇੱਕ ਪੱਤਰਕਾਰ ਲਈ ਬੜੀ ਹੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ। ਜਿਸ ਤੋਂ ਬਾਅਦ ਪੱਤਰਕਾਰ ਭਾਈਚਾਰੇ ‘ਚ ਵੀ ਗੁੱਸੇ ਦੀ ਲਹਿਰ ਦਿਖਾਈ ਦੇ  ਰਹੀ ਹੈ। ਪੱਤਰਕਾਰ ਭਾਈਚਾਰੇ ਵੱਲੋਂ ਅੱਜ ਮਾਨ ਵਿਰੁੱਧ ਕਾਰਵਾਈ ਦੀ ਮੰਗ ਕਰਦਿਆਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ।

ਪੱਤਰਕਾਰਾਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਮ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਾਨ ਦੀ ਸ਼ੁਰੂ ਤੋਂ ਹੀ ਆਦਤ ਰਹੀ ਹੈ ਕਿ ਉਹ ਹਰ ਦਿਨ ਕਿਸੇ ਨਾ ਕਿਸੇ ਨਾਲ ਬਦਸਲੂਕੀ ਕਰਦਾ ਰਹਿੰਦਾ ਹੈ। ਪੱਤਰਕਾਰਾਂ ਨੇ ਕਿਹਾ ਕਿ ਇੱਕ ਵੱਡੀ ਸੰਸਥਾ ਦਾ ਮੁਖੀ ਹੋਣ ਦੇ ਬਾਵਜੂਦ ਇੱਕ ਪੱਤਰਕਾਰ ਨਾਲ ਬਦਸਲੂਕੀ ਕਰਨਾ ਚੰਗੀ ਗੱਲ ਨਹੀਂ ਹੈ ਅਤੇ ਭਗਵੰਤ ਮਾਨ ਖਿਲਾਫ ਪਰਚਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੱਤਰਕਾਰ ਨੇ ਅਜਿਹਾ ਕੋਈ ਗਲਤ ਸਵਾਲ ਨਹੀਂ ਸੀ ਕੀਤਾ ਅਤੇ ਇਹ ਇੱਕ ਆਮ ਸਵਾਲ ਸੀ। ਪੱਤਰਕਾਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਇੱਥੇ ਕੋਈ ਵਜੂਦ ਨਹੀਂ ਹੈ ਅਤੇ ਇਹ ਮੀਡੀਆ ‘ਚ ਅੱਗੇ ਆਉਣਾ ਚਾਹੁੰਦੇ ਹਨ।

Share this Article
Leave a comment