ਭਾਰਤੀ ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਬੈਂਕਾਂ ਤੋਂ ਕਰਜ਼ਾ ਲੈਣ ਵਾਲਿਆਂ ਲਈ ਵੱਡੀ ਰਾਹਤ ਦਾ ਐਲਾਨ

TeamGlobalPunjab
2 Min Read

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ 14 ਅਪ੍ਰੈਲ ਤੱਕ ਮੁਕੰਮਲ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਕੋਰੋਨਾਵਾਇਰਸ ਦੇ ਪ੍ਰਕੋਪ ਨੂੰ ਵੇਖਦੇ ਹੋਏ ਭਾਰਤੀ ਰਿਜ਼ਰਵ ਬੈਂਕ ਆਫ ਇੰਡੀਆ ਨੇ ਬੈਂਕ ਤੋਂ ਲੋਨ ਲੈਣ ਵਾਲੇ ਗ੍ਰਾਹਕਾਂ ਲਈ ਵੱਡੀ ਰਾਹਤ ਦਾ ਐਲਾਨ ਕੀਤਾ ਹੈ। ਆਰ.ਬੀ.ਆਈ. ਨੇ ਅੱਜ ਸਾਰੇ ਬੈਂਕਾਂ, ਗੈਰ-ਬੈਂਕਿੰਗ ਵਿੱਤੀ ਸੰਸਥਾਵਾਂ (ਐਨ.ਬੀ.ਐਫ.ਸੀ) ਅਤੇ ਹੋਰ ਹਾਊਸਿੰਗ ਫਾਇਨਾਸ ਸੰਸਥਾਵਾਂ ਦੇ ਨਾਲ ਹੋਰ ਵਿੱਤੀ ਸੰਸਥਾਵਾਂ ਨੂੰ ਟਰਮ ਲੋਨ ਦੀ ਕਿਸ਼ਤ ਤਿੰਨ ਮਹੀਨਿਆਂ ਤੱਕ ਮੁਲਤਵੀ ਕਰਨ ਲਈ ਕਿਹਾ ਹੈ।

ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਾਰੇ ਟਰਮ ਲੋਨ ਦੀਆਂ ਕਿਸ਼ਤਾਂ ਚੁਕਾਉਣ ਲਈ 3 ਮਹੀਨੇ ਦੀ ਛੋਟ ਮਿਲੇਗੀ। ਆਰ.ਬੀ.ਆਈ. ਨੇ ਸਪੱਸ਼ਟ ਕਿਹਾ ਕਿ ਤਿੰਨ ਮਹੀਨੇ ਕਿਸ਼ਤ ਨਾ ਆਉਣ ‘ਤੇ ਕਿਸੇ ਵੀ ਕਰਜ਼ਦਾਰ ਨੂੰ ਡਿਫਾਲਟ ਨਹੀਂ ਮੰਨਿਆ ਜਾਵੇਗਾ। ਬੈਂਕ ਦੇ ਇਸ ਐਲਾਨ ਤੋਂ ਬਾਅਦ ਬੈਂਕ ਦੇ ਲੋਨ ਦੀ ਈਐਮਆਈ ਦੇ ਰਹੇ ਲੋਕਾਂ ਨੂੰ 3 ਮਹੀਨੇ ਤਕ ਦੀ ਰਾਹਤ ਦਿੱਤੀ ਗਈ ਹੈ। ਦੱਸ ਦਈਏ ਕਿ ਆਰ.ਬੀ.ਆਈ. ਨੇ ਇਹ ਫੈਸਲਾ 1 ਮਾਰਚ ਤੋਂ ਲਾਗੂ ਕੀਤਾ ਹੈ।

ਰਿਜ਼ਰਵ ਬੈਂਕ ਆਫ ਇੰਡੀਆ ਨੇ ਸ਼ੁੱਕਰਵਾਰ ਨੂੰ ਰੇਪੋ ਰੇਟ ਵਿੱਚ 0.75 ਪ੍ਰਤੀਸ਼ਤ ਦੀ ਕਟੌਤੀ ਕੀਤੀ ਹੈ। ਆਰ.ਬੀ.ਆਈ. ਦੇ ਇਸ ਐਲਾਨ ਤੋਂ ਬਾਅਦ ਰੈਪੋ ਰੇਟ ਘੱਟ ਕੇ 4.4 ਪ੍ਰਤੀਸ਼ਤ ਹੋ ਗਿਆ ਹੈ। ਉੱਥੇ ਹੀ ਰਿਵਰਸ ਰੈਪੋ ਰੇਟ ਵਿੱਚ 90 ਅਧਾਰ ਅੰਕਾਂ ਦੀ ਕਟੌਤੀ ਕੀਤੀ ਗਈ ਹੈ ਅਤੇ ਇਹ  4 ਪ੍ਰਤੀਸ਼ਤ ਤੱਕ ਆ ਗਿਆ ਹੈ।

ਆਰ.ਬੀ.ਆਈ. ਦੇ ਇਸ ਫੈਸਲੇ ਨਾਲ ਉਨ੍ਹਾਂ ਲੱਖਾਂ ਈ.ਐਮ.ਆਈਜ਼ ਨੂੰ ਵੱਡੀ ਰਾਹਤ ਮਿਲੇਗੀ ਜਿਨ੍ਹਾਂ ਦਾ ਆਪਣਾ ਕਾਰੋਬਾਰ ਹੈ ਅਤੇ ਜਿਨ੍ਹਾਂ ਦੀ ਕਮਾਈ ਲਾਕਡਾਊਨ ਕਰਕੇ ਪ੍ਰਭਾਵਿਤ ਹੋਈ ਹੈ। ਹਾਲਾਂਕਿ, ਆਰਬੀਆਈ ਦਾ ਰੈਪੋ ਰੇਟ ਘਟਾਉਣ ਦਾ ਫ਼ੈਸਲਾ ਇਤਿਹਾਸਕ ਹੈ। ਇਹ ਕਟੌਤੀ ਆਰਬੀਆਈ ਇਤਿਹਾਸ ਵਿੱਚ ਸਭ ਤੋਂ ਵੱਡੀ ਹੈ।

- Advertisement -

Share this Article
Leave a comment