ਬ੍ਰਿਟੇਨ ਦੀ ਕੈਬਨਿਟ ‘ਚ ਫੇਰਬਦਲ, ਜੇਮਸ ਕਲੇਵਰਲੀ ਬਣੇ ਬ੍ਰਿਟੇਨ ਦੇ ਨਵੇਂ ਗ੍ਰਹਿ ਮੰਤਰੀ

Rajneet Kaur
2 Min Read

ਨਿਊਜ਼ ਡੈਸਕ:  ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਗ੍ਰਹਿ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਹੈ। ਫਲਸਤੀਨ ਮੁੱਦੇ ‘ਤੇ ਪੁਲਿਸ ਦੀ ਆਲੋਚਨਾ ਕਰਨ ਤੋਂ ਬਾਅਦ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੀ ਥਾਂ ‘ਤੇ ਜੇਮਸ ਕਲੇਵਰਲੀ ਨੂੰ ਨਵਾਂ ਗ੍ਰਹਿ ਮੰਤਰੀ ਨਿਯੁਕਤ ਕੀਤਾ ਗਿਆ ਹੈ। ਕਲੇਵਰਲੇ ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਦਾ ਅਹੁਦਾ ਸੰਭਾਲ ਚੁੱਕੇ ਹਨ।

ਪ੍ਰਧਾਨ ਮੰਤਰੀ ਦਫ਼ਤਰ ਦੇ ਅਨੁਸਾਰ ਬਰੇਵਰਮੈਨ ਦੀ ਥਾਂ ਬ੍ਰਿਟੇਨ ਦੇ ਵਿਦੇਸ਼ ਮੰਤਰੀ ਜੇਮਸ ਕਲੇਵਰਲੇ ਨੂੰ ਗ੍ਰਹਿ ਮੰਤਰਾਲੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਡੇਵਿਡ ਕੈਮਰੂਨ ਨੂੰ ਵਿਦੇਸ਼ ਮੰਤਰਾਲੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਕੈਮਰੌਨ ਯੂਕੇ ਸਰਕਾਰ ਵਿੱਚ ਵਿਦੇਸ਼, ਰਾਸ਼ਟਰਮੰਡਲ ਅਤੇ ਵਿਕਾਸ ਮਾਮਲਿਆਂ ਲਈ ਵਿਦੇਸ਼ ਮੰਤਰੀ ਦਾ ਅਹੁਦਾ ਸੰਭਾਲਣਗੇ।

ਦਰਅਸਲ, ਕੈਮਰੂਨ ਦੀ ਕੈਬਨਿਟ ਵਿੱਚ ਵਾਪਸੀ ਹੈਰਾਨ ਕਰਨ ਵਾਲੀ ਹੈ। ਦੂਜੇ ਵਿਸ਼ਵ ਯੁੱਧ ਤੋਂ ਬਾਅਦ ਇਹ ਦੂਜੀ ਵਾਰ ਹੈ ਜਦੋਂ ਸਾਬਕਾ ਪ੍ਰਧਾਨ ਮੰਤਰੀ ਦੀ ਕੈਬਨਿਟ ਵਿੱਚ ਵਾਪਸੀ ਹੋਈ ਹੈ। ਕੈਮਰੂਨ ਨੇ 2016 ਵਿੱਚ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਜਦੋਂ ਬ੍ਰਿਟੇਨ ਨੇ ਉਨ੍ਹਾਂ ਦੁਆਰਾ ਬੁਲਾਏ ਗਏ ਜਨਮਤ ਸੰਗ੍ਰਹਿ ਵਿੱਚ ਯੂਰਪੀਅਨ ਯੂਨੀਅਨ ਨੂੰ ਛੱਡਣ ਲਈ ਵੋਟ ਦਿੱਤਾ ਸੀ।

ਦਸ ਦਈਏ ਕਿ ਪਿਛਲੇ ਹਫ਼ਤੇ ਫਲਸਤੀਨ ਦੇ ਸਮਰਥਨ ਵਿੱਚ ਇੱਕ ਰੈਲੀ ਕੱਢੀ ਗਈ ਸੀ। ਇਸ ਦੌਰਾਨ ਭੀੜ ਨੇ ਪੁਲਿਸ ‘ਤੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਸੁਨੇਕ ਦੇ ਕਈ ਕੈਬਨਿਟ ਮੰਤਰੀਆਂ ਅਤੇ ਪਾਰਟੀ ਮੈਂਬਰਾਂ ਨੇ ਸੁਏਲਾ ਤੋਂ ਜਵਾਬ ਮੰਗਿਆ ਸੀ।ਜਿਸ ‘ਤੇਉਨ੍ਹਾਂ ਨੇ ਇਸਨੂੰ ਪੁਲਿਸ ਦੀ ਨਾਕਾਮੀ ਕਰਾਰ ਦਿਤਾ ਸੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment