Breaking News

ਆਪ ਦੀਆਂ ਲੋਕ ਪੱਖੀ ਨੀਤੀਆਂ ਤੋਂ ਮੱਧ ਪ੍ਰਦੇਸ਼ ਦੇ ਵਾਸੀ ਵੀ ਪ੍ਰਭਾਵਿਤ: ਵਿਧਾਇਕ ਸ਼ੈਰੀ ਕਲਸੀ

ਬਟਾਲਾ: ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕ ਹਿੱਤ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ ’ਤੇ ਮੱਧ ਪ੍ਰਦੇਸ਼ ਦੇ ਲੋਕ ਵੀ ਪ੍ਰਭਾਵਿਤ ਹਨ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਉਨਾਂ ਦੀ ਇਸੇ ਸਾਲ ਮੱਧ ਪ੍ਰਦੇਸ਼ ਰਾਜ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣ ਲਈ ਲਈ ਸਹਿ ਪ੍ਰਭਾਰੀ ਵਜੋਂ ਡਿਊਟੀ ਲਗਾਈ ਹੈ ਅਤੇ ਉਨਾਂ ਵਲੋਂ ਗਵਾਲੀਅਰ ਵਿਖੇ ਆਪ ਪਾਰਟੀ ਦੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਚੋਣ ਰਣਨੀਤੀ ਉਲੀਕੀ ਜਾ ਰਹੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਗਵਾਲੀਅਰ ਵਾਸੀ ਆਮ ਆਦਮੀ ਪਾਰਟੀ ਵਲੋਂ ਆਮ ਲੋਕਾਂ ਦੇ ਹਿੱਤ ਵਿੱਚ ਕੀਤੇ ਫੈਸਲਿਆਂ ਤੋਂ ਕਾਫੀ ਪਫਭਾਵਿਤ ਹਨ ਅਤੇ ਮੱਧ ਪ੍ਰਦੇਸ ਵਿੱਚ ਲੋਕ ਆਪ ਪਾਰਟੀ ਨਾਲ ਜੁੜ ਰਹੇ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਲੋਕ ਪੱਖੀਆਂ ਨੀਤੀਆਂ ਤੋਂ ਖੁਸ਼ ਹੋ ਕਿ ਹੀ ਜਲੰਧਰ ਵਾਸੀਆਂ ਨੇ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਵੱਡਾ ਫਤਵਾ ਦਿੱਤਾ ਸੀ, ਜਿਸ ਨੇ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਪ ਪਾਰਟੀ ਦਾ ਮੁੱਢ ਬੰਨ ਦਿੱਤਾ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਪੰਜਾਬ ਸਰਕਾਰ ਵਲੋਂ ਲਏ ਇਤਿਹਾਸਕ ਫੈਸਲਿਆਂ ਦੀ ਗੱਲ ਕਰਦਿਆਂ ਦੱਸਿਆ ਕਿ ਹਰੇਕ ਵਰਗ ਦੇ ਲੋਕਾਂ ਲਈ 600 ਯੂਨਿਟ ਬਿਜਲੀ ਮਾਫ ਕੀਤੀ ਗਈ, 500 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ, ਸਕੂਲ ਆਫ ਐਮੀਨੈੱਸ ਖੋਲ੍ਹੋ, ਮੈਰਿਟ ਤੇ ਪਾਰਦਰਸ਼ੀ ਦੇ ਆਧਾਰ ਤੇ 29000 ਤੋਂ ਵੱਧ ਸਰਕਾਰੀ ਨੋਕਰੀਆਂ ਦਿੱਤੀਆਂ, ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ, ਮਿਆਦ ਪੁਗਾ ਚੁੱਕੇ ਟੋਲ ਪਲਾਜ਼ਾ ਬੰਦ ਕੀਤੇ, ਨੋਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ‘ਖੇਡਾਂ ਵਤਨ ਪੰਜਾਬ’ ਦੀਆਂ ਕਰਵਾਈਆਂ, ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ 1 ਕਰੋੜ ਰੁਪਏ ਦੀ ਮਾਲੀ ਸਹਾਇਤਾ, ਕਣਕ ਤੇ ਝੋਨੇ ਦੀ ਫਸਲ ਦੀ ਨਿਰਵਿਘਨ ਖਰੀਦ, ਚੁਕਾਈ ਤੇ ਅਦਾਇਗੀ ਕੀਤੀ, ਖੇਤੀਬਾੜੀ ਨੀਤੀ ਬਣਾਉਣ ਲਈ ਕਿਸਾਨਾਂ ਦੇ ਸੁਝਾਅ ਲਏ, ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨਾਂ ਦੇ ਦੁੱਖ ਤਕਲੀਫਾਂ ਦੂਰ ਕਰਨੀਆਂ ਅਤੇ ਇਸ ਤਰਾਂ ਦੇ ਕਈ ਹੋਰ ਲੋਕ ਹਿੱਤ ਲਈ ਕੰਮ ਕੀਤੇ ਗਏ ਹਨ। ਉਨਾਂ ਕਿਹਾ ਕਿ ਆਪ ਪਾਰਟੀ ਨੇ ਦੂਜੀਆਂ ਰਵਾਇਤੀ ਪਾਰਟੀਆਂ ਤੋਂ ਹੱਟ ਕੇ ਕੰਮ ਕੀਤਾ ਤੇ ਲੋਕਾਂ ਦੇ ਦਿਲਾਂ ਵਿੱਚ ਜਗ੍ਹਾ ਬਣਾਈ ਹੈ।

Check Also

ਪੰਜਾਬ ‘ਚ 20 ਜੂਨ ਨੂੰ ਹੋਵੇਗਾ ਯੋਗਾ ਅਭਿਆਸ, 5 ਹੋਰ ਸ਼ਹਿਰਾਂ ‘ਚ ਸ਼ੁਰੂ ਕੀਤੀਆਂ ਜਾਣਗੀਆਂ ਯੋਗਾ ਕਲਾਸਾਂ

ਚੰਡੀਗੜ੍ਹ:  21 ਜੂਨ ਨੂੰ ਹੋਣ ਵਾਲੇ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਪ੍ਰੋਗਰਾਮ ਤੋਂ ਇੱਕ ਦਿਨ ਪਹਿਲਾਂ …

Leave a Reply

Your email address will not be published. Required fields are marked *