ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਵੱਲੋਂ ਅਸਤੀਫੇ ਦੀ ਪੇਸ਼ਕਸ਼ ਬੇਬੁਨਿਆਦ ਖ਼ਬਰ : ਰਵੀਨ ਠੁਕਰਾਲ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਕਾਂਗਰਸ ਵਿੱਚ ਹਲਚਲ ਲਗਾਤਾਰ ਜਾਰੀ ਹੈ। ਵੀਰਵਾਰ ਦੇਰ ਸ਼ਾਮ ਨੂੰ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਉਹਨਾਂ ਖ਼ਬਰਾਂ ਦਾ ਖੰਡਨ ਕੀਤਾ ਹੈ ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੁੰ ਪੰਜਾਬ ਕਾਂਗਰਸ ਪ੍ਰਧਾਨ ਬਣਾਏ ਜਾਣ ਦੇ ਸੰਭਾਵਿਤ ਫੈਸਲੇ ਤੋਂ ਬਾਅਦ ਅਸਤੀਫੇ ਦੀ ਪੇਸ਼ਕਸ਼ ਕੀਤੀ ਗਈ ਹੈ।

- Advertisement -

ਰਵੀਨ ਠੁਕਰਾਲ ਨੇ ਅਜਿਹੀਆਂ ਸਾਰੀਆਂ ਖ਼ਬਰਾਂ ਨੂੰ ਨਕਾਰਦਿਆਂ ਆਪਣੇ ਟਵੀਟ ਵਿਚ ਕਿਹਾ ਹੈ ਕਿ ਉਹਨਾਂ (ਮੁੱਖ ਮੰਤਰੀ) ਨੇ ਨਾ ਤਾਂ ਅਸਤੀਫਾ ਦਿੱਤਾ ਹੈ ਅਤੇ ਨਾ ਦੇਣਗੇ। ਸਗੋਂ ਉਹ 2017 ਦੀਆਂ ਵਿਧਾਨ ਸਭਾ ਚੋਣਾਂ ਵਾਂਗ 2022 ਵਿਚ ਵੀ ਪੰਜਾਬ ਕਾਂਗਰਸ ਦੀ ਸਫਲਤਾਪੂਰਵਕ ਅਗਵਾਈ ਕਰਦੇ ਹੋਏ ਪਾਰਟੀ ਨੂੰ ਵੱਡੀ ਜਿੱਤ ਦਿਲਾਉਣਗੇ। ਰਵੀਨ ਠੁਕਰਾਲ ਨੇ ਮੀਡੀਆ ਨੂੰ ਕਿਆਸ ਲਗਾਉਣ ਅਤੇ ਗਲਤ ਜਾਣਕਾਰੀ ਫੈਲਾਉਣ ਨੂੰ ਰੋਕਣ ਲਈ ਬੇਨਤੀ ਵੀ ਕੀਤੀ।

Share this Article
Leave a comment