ਸ੍ਰੀ ਦਰਬਾਰ ਸਾਹਿਬ ‘ਚ ਬੀਬੀਆਂ ਨੂੰ ਕੀਰਤਨ ਕਰਨ ਦਾ ਮਿਲੇ ਹੱਕ, ਵਿਧਾਨਸਭਾ ‘ਚ ਮਤਾ ਪਾਸ

TeamGlobalPunjab
2 Min Read

ਪੰਜਾਬ ਸਰਕਾਰ ਨੇ ਵੀਰਵਾਰ ਨੂੰ ਵਿਧਾਨਸਭਾ ‘ਚ ਮਤਾ ਪੇਸ਼ ਕਰਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਦਰਬਾਰ ਸਾਹਿਬ ‘ਚ ਸਿੱਖ ਬੀਬੀਆਂ ਨੂੰ ਕੀਰਤਨ ਦੀ ਸੇਵਾ ਨਿਭਾਉਣ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ। ਇਸ ਮਤੇ ਨੂੰ ਸਾਰੇ ਪੱਖਾਂ ਨੇ ਸਰਬਸੰਮਤੀ
ਨਾਲ ਪਾਸ ਕਰ ਦਿੱਤਾ। ਹਾਲਾਂਕਿ, ਇਸ ਤੋਂ ਪਹਿਲਾਂ ਮਤੇ ‘ਤੇ ਅਕਾਲੀ ਦਲ ਵਲੋਂ ਇਤਰਾਜ਼ ਜਤਾਉਂਦੇ ਹੋਏ, ਇਸਨੂੰ ਧਾਰਮਿਕ ਮਾਮਲਿਆਂ ਵਿੱਚ ਸਰਕਾਰ ਦਾ ਦਖਲ ਕਰਾਰ ਦਿੱਤਾ ਗਿਆ ਪਰ ਬਾਅਦ ਵਿੱਚ ਅਕਾਲੀ ਦਲ ਦੇ ਮੈਬਰਾਂ ਨੇ ਵੀ ਸਹਿਮਤੀ ਜਤਾ ਦਿੱਤੀ।

ਹੁਣ ਇਹ ਪ੍ਰਸਤਾਵ ਰਸਮੀ ਤੌਰ ‘ਤੇ ਸ਼੍ਰੀ ਅਕਾਲ ਤਖ਼ਤੇ ਸਾਹਿਬ ਤੇ ਸ਼੍ਰੋਮਣੀ ਕਮੇਟੀ ਨੂੰ ਭੇਜਿਆ ਜਾਵੇਗਾ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਦਨ ਵਿੱਚ ਇਹ ਮਤਾ ਪੇਸ਼ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਾਤ-ਪਾਤ, ਉੱਚ-ਨੀਚ ਤੇ ਔਰਤ ਮਰਦ ਦੇ ਵਿਤਕਰੇ ਤੋਂ ਮੁਕਤ ਕੀਤਾ ਸੀ ਪਰ ਦੁੱਖ ਦੀ ਗੱਲ ਹੈ ਬੀਬਿਆਂ ਨੂੰ ਦਰਬਾਰ ਸਾਹਿਬ ਵਿਖੇ ਕੀਰਤਨ ਕਰਨ ਦਾ ਹੱਕ ਨਹੀਂ ਦਿੱਤਾ ਗਿਆ। ਇਸਦਾ ਉਦੇਸ਼ ਬਾਣੀ ਸਿੱਧਾਂਤ ਵਿਰੋਧੀ ਇਸ ਪ੍ਰਥਾ ਨੂੰ ਖਤਮ ਕਰਨਾ ਹੈ।

ਸਿੱਖ ਔਰਤਾਂ ਨੂੰ ਕੀਰਤਨ ਦੀ ਸੇਵਾ ਨਿਭਾਉਣ ਦੀ ਆਗਿਆ ਨਾ ਦੇਣ ‘ਤੇ ਦੁੱਖ ਪ੍ਰਗਟ ਕਰਦੇ ਹੋਏ ਬਾਜਵਾ ਨੇ ਕਿਹਾ ਕਿ ਸਿੱਖ ਇਤਿਹਾਸ ਵਿੱਚ ਔਰਤਾਂ ਦੇ ਨਾਲ ਭੇਦਭਾਵ ਦੀ ਕਿਤੇ ਵੀ ਕੋਈ ਮਿਸਾਲ ਨਹੀਂ ਮਿਲਦੀ। ਚਰਚਾ ਵਿੱਚ ਹਿੱਸਾ ਲੈਂਦੇ ਹੋਏ ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰ ਵੱਲੋਂ ਲਿਆਏ ਮਤੇ ‘ਤੇ ਸਵਾਲ ਚੁੱਕਣ ਲਈ ਅਕਾਲੀ ਆਗੂਆਂ ਦੀ ਆਲੋਚਨਾ ਕੀਤੀ ਉਨ੍ਹਾਂ ਕਿਹਾ ਕਿ ਅਸੀ ਬਾਬੇ ਨਾਨਕ ਨੂੰ ਤਾਂ ਮੰਨਦੇ ਹਾਂ ਪਰ ਉਨ੍ਹਾਂ ਦੀਆਂ ਗੱਲਾਂ ਨੂੰ ਨਹੀਂ ਮੰਨਦੇ।

ਉੱਥੇ ਹੀ ਤਕਨੀਕੀ ਸਿੱਖਿਆ ਮੰਤਰੀ ਚਰਨਜਿਤ ਸਿੰਘ ਚੰਨੀ ਨੇ ਮਤੇ ‘ਤੇ ਇਤਰਾਜ਼ ਜਤਾਉਂਦੇ  ਕਿਹਾ ਕਿ ਬੀਬੀਆਂ ਨੂੰ ਇਜਾਜ਼ਤ ਦੇਣਾ ਜਥੇਦਾਰ ਸਾਹਿਬ ਦਾ ਅਧਿਕਾਰ ਖੇਤਰ ਹੈ। ਆਪ ਵਿਧਾਇਕ ਕੰਵਰ ਸੰਧੂ ਨੇ ਵੀ ਮਤੇ ਦਾ ਸਮਰਥਨ ਕੀਤਾ ਬਹਿਸ ਤੋਂ ਬਾਅਦ ਸਦਨ ਨੇ ਸਰਬਸੰਮਤੀ ਨਾ ਸ੍ਰੀ ਦਰਬਾਰ ਸਾਹਿਬ ਵਿਖੇ ਬੀਬੀਆਂ ਨੂੰ ਕੀਰਤਨ ਕਰਨ ਦੀ ਇਜਾਜ਼ਤ ਦੇਣ ਦੀ ਮੰਗ ਵਾਲਾ ਮਤਾ ਪਾਸ ਕਰ ਦਿੱਤਾ ਗਿਆ।

- Advertisement -

Share this Article
Leave a comment