ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਦੀ ਮੰਗ ਦਾ ਮਤਾ ਕੀਤਾ ਰੱਦ

Global Team
2 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਉੱਤਰ ਪ੍ਰਦੇਸ਼ ‘ਚ ਪੰਜਾਬ ਦੇ ਤਿੰਨ ਨੌਜਵਾਨਾਂ ਨੂੰ ਮੁਕਾਬਲਾ ਬਣਾ ਕੇ ਮਾਰਨ ਦੀ ਸਖਤ ਨਿੰਦਾ ਕੀਤੀ ਹੈ। ਐਸਜੀਪੀਸੀ ਵੱਲੋਂ ਇਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਹੋਈ ਇਸ ਇਕੱਤਰਤਾ ਦੌਰਾਨ ਯੂਪੀ ’ਚ ਪੁਲਿਸ ਮੁਕਾਬਲੇ ਸਬੰਧੀ ਇਕ ਮਤਾ ਪਾਸ ਕਰਦਿਆਂ ਇਸ ’ਤੇ ਕਰੜੇ ਸਵਾਲ ਚੁੱਕੇ ਹਨ। ਮਤੇ ਵਿਚ ਕਿਹਾ ਗਿਆ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਬਹੁਤ ਛੋਟੀ ਉਮਰ ਦੇ ਪੰਜਾਬ ਦੇ ਨੌਜੁਆਨਾਂ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਉਣ ਵਰਗੀ ਹਰਕਤ ਜਾਪਦੀ ਹੈ। ਇਸ ਦੀ ਨਿਆਂਇਕ ਜਾਂਚ ਕੀਤੀ ਜਾਣੀ ਚਾਹੀਦੀ ਹੈ, ਜਿਸ ਵਾਸਤੇ ਅੱਜ ਦੀ ਅੰਤ੍ਰਿੰਗ ਕਮੇਟੀ ਪੁਰਜ਼ੋਰ ਮੰਗ ਕਰਦੀ ਹੈ।

ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਨੇ ਬੀਤੇ 9 ਦਸੰਬਰ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਉਸ ਮਤੇ ਨੂੰ ਵੀ ਰੱਦ ਕਰ ਦਿੱਤਾ ਹੈ, ਜਿਸ ਵਿਚ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਗਈ ਸੀ।

ਇਸ ਦੇ ਨਾਲ ਹੀ ਇਕ ਮਤਾ ਪਾਸ ਕਰਕੇ 19 ਦਸੰਬਰ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਬਣਾਈ ਗਈ ਜਾਂਚ ਕਮੇਟੀ ਦੀ ਮਿਆਦ ਵਿਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਫਿਲਹਾਲ ਇਕ ਮਹੀਨੇ ਦਾ ਵਾਧਾ ਕੀਤਾ ਗਿਆ ਹੈ। ਇਸ ਮਤੇ ਰਾਹੀਂ ਇਹ ਵਚਨਬੱਧਤਾ ਵੀ ਪ੍ਰਗਟਾਈ ਗਈ ਹੈ ਕਿ ਇਸ ਮਾਮਲੇ ਦੀ ਜਾਂਚ ਬਿਲਕੁਲ ਨਿਰਪੱਖ ਹੋਵੇਗੀ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਚਲਾਣੇ ’ਤੇ ਵੀ ਸ਼ੋਕ ਮਤਾ ਪਾਸ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment