ਉਪ ਮੁੱਖ ਮੰਤਰੀ ਵਲੋਂ BSF ਦਾ ਅਧਿਕਾਰ ਖੇਤਰ ਘਟਾਉਣ ਸਬੰਧੀ ਪੇਸ਼ ਕੀਤਾ ਮਤਾ ਸਰਬ-ਸੰਮਤੀ ਨਾਲ ਪਾਸ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਉਪ ਮੁੱਖ ਮੰਤਰੀ ਸੁੱਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ ਘਟਾਉਣ ਦਾ ਮਤਾ ਪੇਸ਼ ਕੀਤਾ ਗਿਆ, ਜੋ ਕਿ ਸਰਬ-ਸੰਮਤੀ ਨਾਲ ਪਾਸ ਹੋ ਗਿਆ ਹੈ।

ਰੰਧਾਵਾ ਨੇ ਕਿਹਾ ਭਾਰਤ ਦੇ ਸੰਵਿਧਾਨ ਅਨੁਸਾਰ ਕਾਨੂੰਨ ਵਿਵਸਥਾ ਬਣਾ ਕੇ ਰੱਖਣਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਸਰਕਾਰ ਇਸ ਮੰਤਵ ਲਈ ਪੂਰੀ ਤਰ੍ਹਾਂ ਸਮਰੱਥ ਹੈ। ਕੇਂਦਰ ਸਰਕਾਰ ਵੱਲੋਂ ਬੀ.ਐਸ.ਐਫ. ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦਾ ਫੈਸਲਾ ਪੰਜਾਬ ਦੇ ਲੋਕਾਂ ਅਤੇ ਪੰਜਾਬ ਦੀ ਪੁਲਿਸ ਉਤੇ ਬੇਇਤਬਾਰੀ ਦਾ ਪ੍ਰਗਟਾਵਾ ਹੈ। ਇਹ ਉਨ੍ਹਾਂ ਦਾ ਅਪਮਾਨ ਵੀ ਹੈ।

ਉਨ੍ਹਾਂ ਕਿਹਾ ਕੇਂਦਰ ਸਰਕਾਰ ਨੂੰ ਐਨਾ ਵੱਡਾ ਫੈਸਲਾ ਲੈਣ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਸੀ। ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਮਜ਼ਬੂਤ ਹੈ ਅਤੇ ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਦੀ ਕੋਈ ਲੋੜ ਨਹੀਂ ਹੈ। ਇਹ ਭਾਰਤੀ ਸੰਵਿਧਾਨ ਦੇ ਸੰਘੀ ਢਾਂਚੇ ਦੀ ਭਾਵਨਾ ਦੀ ਘੋਰ ਉਲੰਘਣਾ ਹੈ।

ਰੰਧਾਵਾ ਨੇ ਕਿਹਾ BSF ਦਾ ਅਧਿਕਾਰ ਖੇਤਰ ਵਧਾਉਣਾ ਇੱਕ ਸੌੜੀ ਰਾਜਨੀਤੀ ਹੈ। ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਸਰਬ-ਸੰਮਤੀ ਨਾਲ ਕੇਂਦਰ ਸਰਕਾਰ ਦੀ ਇਸ ਕਾਰਵਾਈ ਦੀ ਨਿਖੇਧੀ ਕੀਤੀ ਹੈ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਮਿਤੀ 11-10-2021 ਨੂੰ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਿਸ ਲਵੇ। ਇਸ ਲਈ, ਪੰਜਾਬ ਵਿਧਾਨ ਸਭਾ ਵੱਲੋਂ ਸਰਬ-ਸੰਮਤੀ ਨਾਲ ਇਸ ਸਬੰਧੀ ਕੇਂਦਰ ਸਰਕਾਰ ਦੀ ਨੋਟੀਫਿਕੇਸ਼ਨ ਨੂੰ ਰੱਦ ਕਰਨ ਸਬੰਧੀ ਮਤਾ ਪਾਸ ਕੀਤਾ ਗਿਆ।

- Advertisement -

Share this Article
Leave a comment