ਲੋਕ ਮਸਲਿਆਂ ਦਾ ਹੱਲ ਪਹਿਲੀ ਤਰਜੀਹ: ਸੁਖਬਿੰਦਰ ਸਰਕਾਰੀਆ

TeamGlobalPunjab
3 Min Read

ਬਰਨਾਲਾ: ਪੰਜਾਬ ਸਰਕਾਰ ਵੱਲੋਂ ਲੋਕ ਮਸਲਿਆਂ ਦੇ ਨਿਰਪੱਖ ਅਤੇ ਸਮਾਂਬੱਧ ਨਿਬੇੇੜੇ ਲਈ ਸ਼ਿਕਾਇਤ ਨਿਵਾਰਣ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜਿਸ ਨਾਲ ਸਰਕਾਰੀ ਕੰਮ-ਕਾਜ ਵਿਚ ਪੂਰੀ ਪਾਰਦਰਸ਼ਤਾ ਤੇ ਤੇਜ਼ੀ ਲਿਆਂਦੀ ਜਾ ਸਕੇ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਜਲ ਸਰੋਤ, ਮਾਈਨਿੰਗ ਤੇ ਜਿਓਲੋਜੀ ਮੰਤਰੀ ਪੰਜਾਬ ਅਤੇ ਚੇਅਰਮੈਨ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਬਰਨਾਲਾ ਸ. ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਇੱਥੇ ਜ਼ਿਲ੍ਹ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰਾਂ ਵੱਲੋਂ ਉਠਾਏ ਗਏ ਲੋਕ ਮਸਲੇ ਸੁਣੇ ਅਤੇ ਸਬੰਧਤ ਮਸਲਿਆਂ ਤੇ ਬਕਾਇਆ ਕੰਮਾਂ ਦੇ ਸਮਾਂਬੱਧ ਨਿਬੇੜੇ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ।

ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਵੱਲੋਂ ਵੱਖ ਵੱਖ ਮੁੱਦੇ ਉਠਾਏ ਗਏ। ਇਸ ਮੌਕੇ ਗੁਰਮੀਤ ਸਿੰਘ ਮੀਤ ਹੇਅਰ ਵਿਧਾਇਕ ਬਰਨਾਲਾ, ਕੁਲਵੰਤ ਸਿੰਘ ਪੰਡੋਰੀ ਵਿਧਾਇਕ ਮਹਿਲ ਕਲਾਂ, ਮੱਖਣ ਸ਼ਰਮਾ ਚੇਅਰਮੈਨ ਨਗਰ ਸੁਧਾਰ ਟਰੱਸਟ ਬਰਨਾਲਾ, ਜਤਿੰਦਰ ਜਿੰਮੀ, ਕੈਪਟਨ ਸਾਧੂ ਸਿੰਘ, ਬਲਦੇਵ ਸਿੰਘ ਭੁੱਚਰ, ਚੰਦ ਸਿੰਘ ਚੋਪੜਾ, ਨਰਿੰਦਰ ਸ਼ਰਮਾ, ਉਜਾਗਰ ਸਿੰਘ ਬੀਹਲਾ, ਸੁਖਦੇਵ ਸਿੰਘ ਰਾਏ, ਜਸਮੇਲ ਸਿੰਘ, ਵਿਜੈ ਕੁਮਾਰ, ਬਲਜੀਤ ਸਿੰਘ ਨਿਹਾਲੂਵਾਲ, ਰਾਜੂ ਪਾਸਟਰ ਤੇ ਹੋਰ ਕਮੇਟੀ ਮੈਂਬਰਾਂ ਵੱਲੋਂ ਜ਼ਿਲ੍ਹੇ ਨਾਲ ਸਬੰਧਤ ਵੱਖ ਵੱਖ ਮਸਲੇ ਜਿਵੇਂ ਸੜਕਾਂ ਦੇ ਨਵ-ਨਿਰਮਾਣ ਅਤੇ ਮੁਰੰਮਤ, ਸੀਵਰੇਜ ਪਾਉਣ ਕਾਰਨ ਪੁੱਟੀਆਂ ਸੜਕਾਂ ਦਾ ਨਿਰਮਾਣ ਕਾਰਜ ਮੁਕੰਮਲ ਕਰਨ, ਟ੍ਰੈਫਿਕ ਦੀ ਸਮੱਸਿਆ ਦੇ ਹੱਲ ਅਤੇ ਨੌਜਵਾਨਾਂ ਵੱਲੋਂ ਦੋ ਪਹੀਆ ਵਾਹਨ ਤੇਜ਼ੀ ਨਾਲ ਚਲਾਉਣ, ਲਾਵਾਰਸ ਪਸ਼ੂਆਂ ਦੀ ਸਮੱਸਿਆ ਅਤੇ ਇਸ ਸਮੱਸਿਆ ਦੇ ਹੱਲ ਲਈ ਜ਼ਿਲ੍ਹਾ ਪੱਧਰੀ ਨੋਡਲ ਅਫਸਰ ਤਾਇਨਾਤ ਕਰਨ, ਬਰਨਾਲਾ ਸ਼ਹਿਰ ਵਿਚ ਸਾਫ-ਸਫਾਈ ਦੇ ਪ੍ਰਬੰਧ ਦਰੁਸਤ ਕਰਨ, ਨਾਜਾਇਜ਼ ਕਬਜ਼ੇ ਹਟਾਉਣ ਸਣੇ ਹੋਰ ਅਹਿਮ ਮਸਲੇ ਉਠਾਏ ਗਏ। ਇਨ੍ਹਾਂ ਦੇ ਸਬੰਧ ਵਿਚ ਕਮੇਟੀ ਚੇਅਰਮੈਨ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਕਿ ਇਹ ਮਸਲੇ ਸਮੇਂ ਸਿਰ ਅਤੇ ਸੰਜੀਦਗੀ ਨਾਲ ਹੱਲ ਕੀਤੇ ਜਾਣ।

ਇਸ ਮੌਕੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸ਼ਹਿਰ ਵਿਚ ਵਿਕਾਸ ਕਾਰਜ ਲਗਾਤਾਰ ਕਰਾਏ ਜਾ ਰਹੇ ਹਨ ਅਤੇ ਸੜਕਾਂ ਦੇ ਨਿਰਮਾਣ ਸਣੇ ਹੋਰ ਅਹਿਮ ਵਿਕਾਸ ਪ੍ਰਾਜੈਕਟਾਂ ਨੂੰ ਕਰੋੜਾਂ ਰੁਪਏ ਦੀ ਲਾਗਤ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਮਸਲਿਆਂ ਦੇ ਹੱਲ ’ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।

- Advertisement -

ਇਸ ਮੌਕੇ ਕੈਬਨਿਟ ਮੰਤਰੀ ਸਰਕਾਰੀਆ ਨੇ ਸ਼ਹਿਰ ਦੇ ਸਫਾਈ ਕਾਰਜਾਂ ਤੇ ਹੋਰ ਬਕਾਇਆ ਕੰਮਾਂ ਦੀ ਸਮੀਖਿਆ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਯਕੀਨੀ ਬਣਾਉਣ ਨੂੰ ਆਖਿਆ। ਇਸ ਮੌਕੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਵਿਸ਼ਵਾਸ ਦਿਵਾਇਆ ਕਿ ਲੋਕ ਮਸਲਿਆਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਾਇਆ ਜਾਵੇਗਾ।

Share this Article
Leave a comment