ਸਾਰੇ ਵਿਭਾਗਾਂ ਨੂੰ ਮਾਨ ਸਰਕਾਰ ਦੇ ਹੁਕਮ, ‘ਬਿਨਾਂ ਇਜਾਜ਼ਤ ਸਟੇਸ਼ਨ ਨਹੀਂ ਛੱਡ ਸਕਣਗੇ ਅਧਿਕਾਰੀ’

Rajneet Kaur
2 Min Read

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਸਾਰੇ ਮਹਿਕਮਿਆਂ ਨੂੰ ਪੱਤਰ ਜਾਰੀ ਕਰਕੇ ਹਿਦਾਇਤ ਦਿੱਤੀ ਹੈ ਕਿ ਕੋਈ ਵੀ ਅਧਿਕਾਰੀ ਆਪਣੇ ਸੀਨੀਅਰ ਅਧਿਕਾਰੀ ਦੀ ਇਜਾਜ਼ਤ ਬਗੈਰ ਆਪਣਾ ਹੈੱਡਕੁਆਰਟਰ ਨਹੀਂ ਛੱਡੇਗਾ। ਇਹ ਗੱਲ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ‘ਆਪ’ ਵਿਧਾਇਕ ਦਿਨੇਸ਼ ਚੱਢਾ ਦੇ ਧਿਆਨ ਖਿੱਚ ਮਤੇ ਦੇ ਜਵਾਬ ਵਿੱਚ ਸ਼ਾਸਨ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਹੀ।

ਵਿਧਾਇਕ ਵੱਲੋਂ ਧਿਆਨ ਦਿਵਾਇਆ ਗਿਆ ਕਿ ਪਿਛਲੇ ਲੰਬੇ ਸਮੇਂ ਤੋਂ ਸਰਕਾਰੀ ਪ੍ਰਸ਼ਾਸਨਿਕ ਅਫ਼ਸਰ ਆਪਣੇ ਸਟੇਸ਼ਨ ਤੇ ਰਹਿਣ ਦੀ ਬਜਾਏ ਸ਼ਾਮ 5 ਵਜੇ ਤੋਂ ਬਾਅਦ ਚੰਡੀਗੜ੍ਹ, ਮੁਹਾਲੀ ਜਾਂ ਹੋਰ ਥਾਵਾਂ ਤੇ ਆਪਣੇ ਘਰਾਂ ਵਿਚ ਪਹੁੰਚ ਜਾਂਦੇ ਹਨ, ਜਿਸ ਨਾਲ ਜਨਤਕ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ। ਇਸ ਲਈ ਇਸ ਸਬੰਧੀ ਜਰੂਰੀ ਆਦੇਸ਼ ਜਾਰੀ ਕੀਤੇ ਜਾਣ ਕਿ ਸਾਰੇ ਅਫ਼ਸਰ ਆਪਣੇ ਸਟੇਸ਼ਨ ਉੱਤੇ ਹੀ ਰਹਿਣ। ਇਸ ਦੇ ਜਵਾਬ ਵਿੱਚ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਨਾਅਰਾ ਹੈ ‘ਲੋਕਾਂ ਦੀ ਸਰਕਾਰ ਲੋਕਾਂ ਦੇ ਦੁਆਰ’। ਇਸ ਨਾਰੇ ਨੂੰ ਪ੍ਰੈਕਟੀਕਲ ਰੂਪ ਦਿੰਦੇ ਹੋਏ ਮੁੱਖ ਮੰਤਰੀ ਦੇ ਨਿਰਦੇਸ਼ ‘ਤੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਬਾਕਾਇਦਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਪ੍ਰਸ਼ਾਸਕੀ ਸੁਧਾਰ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਵਿਧਾਇਕ ਵੱਲੋ ਪ੍ਰਗਟ ਕੀਤੇ ਵਿਸ਼ੇ ਦੀ ਸ਼ਲਾਘਾ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਨਾਅਰਾ ਹੈ, ‘ਲੋਕਾਂ ਦੀ ਸਰਕਾਰ ਲੋਕਾਂ ਦੇ ਦੁਆਰ’। ਇਸ ਨਾਅਰੇ ਨੂੰ ਹਕੀਕੀ ਰੂਪ ਦਿੰਦਿਆਂ ਮੁੱਖ ਮੰਤਰੀ ਦੇ ਨਿਰਦੇਸ਼ਾਂ ਉੱਤੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਇਸ ਸੰਬੰਧੀ ਬਾਕਾਇਦਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

 Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment