ਮੁਹਾਲੀ : ਪੰਜਾਬ ਵਿੱਚ ਮੀਂਹ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੌਰਾਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਮੀਂਹ ਕਰਕੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਵੇਲੇ ਹਰ ਪਾਸੇ ਪਾਣੀ ਹੀ ਪਾਣੀ ਹੋਇਆ ਹੈ। ਪੰਜਾਬ ਵਿੱਚ ਅੱਜ ਬੁੱਧਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਸੂਬੇ ਵਿੱਚ ਅੱਜ ਵੀ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 27 ਅਗਸਤ ਦੀ ਸਵੇਰ ਤੱਕ ਪੰਜਾਬ ਵਿੱਚ 24 ਘੰਟਿਆਂ ਵਿੱਚ ਔਸਤਨ 11.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਮੰਗਲਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਦੇ ਤਾਪਮਾਨ ‘ਚ 1.8 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਰੂਪਨਗਰ ਵਿੱਚ ਸਭ ਤੋਂ ਵੱਧ ਤਾਪਮਾਨ 37.1 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪੂਰੇ ਸੂਬੇ ਵਿੱਚ 25 ਤੋਂ 50 ਫੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੰਗਲਵਾਰ ਸ਼ਾਮ ਤੱਕ ਪੰਜਾਬ ਦੇ ਅੰਮ੍ਰਿਤਸਰ ਵਿੱਚ 3.8, ਬਰਨਾਲਾ ਵਿੱਚ 14.4, ਬਠਿੰਡਾ ਵਿੱਚ 5.7, ਫਤਿਹਗੜ੍ਹ ਸਾਹਿਬ ਵਿੱਚ 27.6, ਗੁਰਦਾਸਪੁਰ ਵਿੱਚ 15.7, ਕਪੂਰਥਲਾ ਵਿੱਚ 22.6, ਲੁਧਿਆਣਾ ਵਿੱਚ 15.1, ਪਠਾਨਕੋਟ ਵਿੱਚ 42.7, ਪਟਿਆਲਾ ਵਿੱਚ 44.5, ਸੰਗਰੂਰ ਵਿੱਚ 19.4 ਮਿ.ਮੀ. ਰਿਕਾਰਡ ਕੀਤਾ ਗਿਆ।
ਇਸ ਮਹੀਨੇ ਵੀ ਆਮ ਨਾਲੋਂ 11 ਫੀਸਦੀ ਘੱਟ ਮੀਂਹ ਪਿਆ ਹੈ। ਆਮ ਤੌਰ ‘ਤੇ ਪੰਜਾਬ ‘ਚ ਇਨ੍ਹਾਂ ਦਿਨਾਂ ‘ਚ 133.1 ਮਿਲੀਮੀਟਰ ਬਾਰਿਸ਼ ਹੋਣੀ ਚਾਹੀਦੀ ਹੈ, ਜਦੋਂ ਕਿ ਹੁਣ ਤੱਕ ਸਿਰਫ 119 ਮਿਲੀਮੀਟਰ ਹੀ ਬੱਦਲਵਾਈ ਹੋਈ ਹੈ। ਜਦੋਂਕਿ ਹਿਮਾਚਲ ਵਿੱਚ 1 ਜੂਨ ਤੋਂ ਹੁਣ ਤੱਕ 22 ਫੀਸਦੀ ਘੱਟ ਮੀਂਹ ਪਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।