ਚੰਡੀਗੜ੍ਹ : ਅੱਠ ਨਗਰ ਨਿਗਮਾਂ, 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਬੀਤੇ ਐਤਵਾਰ ਨੂੰ ਹੋਈਆਂ ਚੋਣਾਂ ਦੇ ਨਤੀਜੇ ਅੱਜ ਕੱਢੇ ਜਾਣਗੇ। ਇਕ ਵਜੇ ਤਕ ਇਹ ਪਤਾ ਲੱਗ ਜਾਵੇਗਾ ਕਿ ਜਿੱਤ ਕਿਸ ਦੀ ਹੁੰਦੀ ਹੈ। ਇਸ ਦੇ ਨਾਲ ਹੀ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਤਸਵੀਰ ਵੀ ਸਪੱਸ਼ਟ ਹੋ ਜਾਵੇਗੀ।
ਦੱਸ ਦਈਏ ਸੂਬਾ ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਨੂੰ ਲੈ ਕੇ ਤਿਆਰੀਆਂ ਕਰ ਲਈਆਂ ਹਨ। ਵੋਟਾਂ ਦੀ ਗਿਣਤੀ ਸਵੇਰੇ ਨੌਂ ਵਜੇ ਤੋਂ ਸ਼ੁਰੂ ਕਰ ਕਰਕੇ ਸ਼ਾਮ ਪੰਜ ਵਜੇ ਤਕ ਸਾਰੇ ਨਤੀਜੇ ਐਲਾਨ ਦਿੱਤੇ ਜਾਣਗੇ। ਇਹ ਚੋਣ ਹਿੰਸਾ ਦੇ ਲਿਹਾਜ਼ ਨਾਲ ਕਾਫੀ ਚਰਚਾ ‘ਚ ਰਹੀ। ਇਸ ਲਈ ਵੋਟਿੰਗ ਦੇ ਦਿਨ ਕਰੜੇ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ।