ਪੰਜਾਬ ਪੁਲਿਸ ਦਾ ਰਿਟਾਇਰਡ ਅਫ਼ਸਰ ਭਾਜਪਾ ‘ਚ ਹੋਇਆ ਸ਼ਾਮਿਲ

Rajneet Kaur
2 Min Read

ਚੰਡੀਗੜ੍ਹ : ਇਸ ਵਾਰ ਪੰਜਾਬ ਦੀ ਸਿਆਸਤ ਵਿੱਚ ਕਈ ਪੁਲਿਸ ਅਧਿਕਾਰੀ ਸ਼ਾਮਿਲ ਹੋ ਰਹੇ ਹਨ। ਜਲੰਧਰ ਵਿੱਚ ਜਲਦੀ ਹੀ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਕਾਰਨ ਸਾਰੀਆਂ ਸਿਆਸੀ ਪਾਰਟੀਆਂ ਵਿੱਚ ਫੇਰਬਦਲ ਕਾਰਨ ਕਈ ਨਵੇਂ ਚਿਹਰੇ ਵੀ ਪਾਰਟੀਆਂ ਵਿੱਚ ਸ਼ਾਮਿਲ ਹੋ ਰਹੇ ਹਨ। ਲੋਕ ਸਭਾ ਚੋਣਾਂ ਕਾਰਨ ਸੇਵਾਮੁਕਤ ਡੀ.ਸੀ.ਪੀ.ਰਜਿੰਦਰ ਸਿੰਘ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ।

ਚੰਡੀਗੜ੍ਹ ਪਹੁੰਚੇ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਕਾਲੇ ਦਿਨਾਂ ਨੂੰ ਯਾਦ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣੇ ਆਪ ਨੂੰ ਸਰਟੀਫਿਕੇਟ ਦੇ ਰਹੀ ਹੈ ਕਿ ਪੰਜਾਬ ਦੀ ਸਥਿਤੀ ਠੀਕ ਹੈ ਤਾਂ ਉਨ੍ਹਾਂ ਦਾ  ਮੰਨਣਾ ਹੈ ਕਿ ਸਰਕਾਰ ਵੱਲੋਂ ਦਿੱਤੇ ਇਸ ਸਰਟੀਫਿਕੇਟ ਦੀ ਮਾਨਤਾ ਜਨਤਾ ਨੇ ਨਹੀਂ ਸਵੀਕਾਰ ਕਰਨੀ। ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਉਮੀਦਵਾਰ ਦੇ ਐਲਾਨ ਸਬੰਧੀ ਉਨ੍ਹਾਂ ਕਿਹਾ ਕਿ ਹਾਈਕਮਾਂਡ ਇਸ ਬਾਰੇ ਜਲਦ ਫੈਸਲਾ ਲਵੇਗੀ। ਇੱਥੇ ਹੋਈ ਮੀਟਿੰਗ ਤੋਂ ਬਾਅਦ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਹੰਸਰਾਜ ਹੰਸ ਪ੍ਰੈੱਸ ਕਾਨਫਰੰਸ ‘ਚ ਮੌਜੂਦ ਰਹੇ। ਉੱਥੇ ਹੀ ਰਿਟਾਇਰਡ ਡੀਸੀਪੀ ਰਜਿੰਦਰ ਸਿੰਘ ਭਾਜਪਾ ‘ਚ ਸ਼ਾਮਿਲ ਹੋ ਗਏ ਹਨ।

ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ- ਭਾਜਪਾ ਦਾ ਮੁੱਖ ਏਜੰਡਾ ਪੰਜਾਬੀਆਂ ਦਾ ਹਿੱਤ ਹੈ। ਪੰਜਾਬ ਦੀ ਭਾਈਚਾਰਕ ਸਾਂਝ, ਸ਼ਾਂਤੀ ਤੇ ਖੁਸ਼ਹਾਲੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਪੰਜਾਬ ਅਸੁਰੱਖਿਅਤ ਹੋਇਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ 2019 ‘ਚ ਰਾਜਿੰਦਰ ਸਿੰਘ ਦੇ ਕਾਂਗਰਸ ‘ਚ ਸ਼ਾਮਿਲ ਹੋਣ ਦੀ ਚਰਚਾ ਸੀ ਅਤੇ ਉਨ੍ਹਾਂ ਨੇ ਕਰਤਾਰਪੁਰ ਤੋਂ ਕਾਂਗਰਸ ਦੀ ਟਿਕਟ ਲਈ ਕਾਫੀ ਮਿਹਨਤ ਵੀ ਕੀਤੀ ਸੀ। ਉਨ੍ਹਾਂ ਨੂੰ ਲੋਕ ਸਭਾ ਚੋਣਾਂ ਲਈ ਟਿਕਟ ਦਿੱਤੀ ਜਾ ਰਹੀ ਸੀ ਅਤੇ ਇਸ ਲਈ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਲਈ ਵੀ ਤਿਆਰ ਹੋ ਗਏ ਸਨ। ਪਰ ਬਾਅਦ ਵਿੱਚ ਉਨ੍ਹਾਂ ਦੀ ਟਿਕਟ ਕੱਟ ਦਿੱਤੀ ਗਈ। ਰਜਿੰਦਰ ਸਿੰਘ ਜਲੰਧਰ ਵਿੱਚ ਡੀਐਸਪੀ ਡੀ, ਡੀਐਸਪੀ ਦਿਹਾਤੀ ਅਤੇ ਐਸਪੀ ਡੀ ਦੇਹਟ ਵਜੋਂ ਲੰਮਾ ਸਮਾਂ ਸੇਵਾਵਾਂ ਨਿਭਾ ਚੁੱਕੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment