ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਲਾਕਨ ਕਰਕੇ ਡਿਊਟੀਆਂ ਦੇ ਰਹੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ, ਅਧਿਕਾਰੀਆਂ ਅਤੇ ਹੋਮਗਾਰਡ ਦੇ ਜਵਾਨਾਂ ਦੀ ਸੇਵਾਮੁਕਤੀ ਦੀ ਉਮਰ ਵਿੱਚ ਵਾਧਾ ਕੀਤਾ ਗਿਆ ਹੈ।
ਉੱਥੇ ਹੀ ਰਿਟਾਇਰਮੈਂਟ ਦੀ ਉਮਰ 31 ਮਈ ਤੱਕ ਵਧਾ ਦਿੱਤੀ ਗਈ ਹੈ। ਸੇਵਾ ਮੁਕਤੀ ਦੀ ਉਮਰ ‘ਚ ਵਾਧਾ ਉਨ੍ਹਾਂ ਮੁਲਾਜ਼ਮਾਂ ਦਾ ਕੀਤਾ ਗਿਆ ਹੈ ਜਿਨ੍ਹਾਂ ਨੇ 31 ਮਾਰਚ ਨੂੰ ਰਿਟਾਇਰ ਹੋਣਾ ਸੀ।
ਪੰਜਾਬ ਵਿੱਚ ਕੋਰੋਨਾ ਵਾਇਰਸ ਕਰਕੇ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 40 ਤੋਂ ਵੱਧ ਲੋਕ ਇਸ ਵਾਇਰਸ ਦੇ ਨਾਲ ਪੀੜਤ ਹਨ। ਇਸ ਔਖੀ ਘੜੀ ਵਿਚਾਲੇ ਪੰਜਾਬ ਪੁਲਿਸ ਦੇ ਮੁਲਾਜ਼ਮ ਲਗਾਤਾਰ ਦਿਨ ਰਾਤ ਤਾਇਨਾਤ ਨੇ ਕਿਉਂਕਿ ਪੰਜਾਬ ਸਰਕਾਰ ਵੱਲੋਂ ਹਦਾਇਤ ਦਿੱਤੀ ਗਈ ਹੈ ਕਿ ਇਸ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਦੇ ਲਈ ਕਰਫ਼ਿਊ ਦੀ ਪੂਰਨ ਪਾਲਣਾ ਕਰਵਾਈ ਜਾਵੇ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਰਫ਼ਿਊ ਦੇ ਵਿੱਚ ਵੀ 14 ਅਪਰੈਲ ਤੱਕ ਦਾ ਵਾਧਾ ਕੀਤਾ ਹੈ ਅਤੇ ਪੰਜਾਬ ਦੇ ਸਾਰੇ ਹੀ ਬਾਰਡਰ ਸੀਲ ਕਰ ਦਿੱਤੇ ਹਨ ਅਤੇ ਮੁਲਾਜ਼ਮਾਂ ਨੂੰ ਕਿਹਾ ਗਿਆ ਕਿ ਕਰਫਿਊ ਦੌਰਾਨ ਕੋਈ ਵੀ ਪੰਜਾਬ ਦੇ ਵਿੱਚ ਐਂਟਰੀ ਨਾ ਕਰੇ। ਸਿਰਫ਼ ਉਨ੍ਹਾਂ ਗੱਡੀਆਂ ਨੂੰ ਹੀ ਐਂਟਰੀ ਕਰਵਾਈ ਜਾ ਰਹੀ ਹੈ। ਜਿਨ੍ਹਾਂ ਦੇ ਕੋਲ ਕਰਫਿਊ ਪਾਸ ਬਣੇ ਹੋਏ ਹਨ ਜਾਂ ਫਿਰ ਜਿਨ੍ਹਾਂ ਦੇ ਕੋਲ ਰਾਸ਼ਨ ਦਵਾਈਆਂ ਵਰਗੀਆਂ ਵਸਤਾਂ ਗੱਡੀ ‘ਚ ਮੌਜੂਦ ਹਨ।