ਕੋਲਕਾਤਾ: ਕੋਲਕਾਤਾ ਵਿਖੇ ਟਰੇਨੀ ਡਾਕਟਰ ਨਾਲ ਜਬਰ ਜਨਾਹ ਤੇ ਉਸ ਦੇ ਕਤਲ ਮਾਮਲੇ ਵਿਚ ਸਿਆਲਦਾਹ ਹਾਈ ਕੋਰਟ ਨੇ ਦੋਸ਼ੀ ਸੰਜੇ ਰੌਏ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਉਸ ਨੂੰ 50,000 ਰੁਪਏ ਜ਼ੁਰਮਾਨਾ ਵੀ ਲਗਾਇਆ ਹੈ।
ਜ਼ਿਕਰਯੋਗ ਹੈ ਕਿ ਮਹਿਲਾ ਸਿਖਿਆਰਥੀ ਡਾਕਟਰ ਦੀ ਲਾਸ਼ ਅਗਸਤ 2024 ਨੂੰ ਕੋਲਕਾਤਾ ਦੇ ਹਸਪਤਾਲ ਕੰਪਲੈਕਸ ਵਿਚ ਮਿਲੀ ਸੀ। ਵਿਸ਼ੇਸ਼ ਅਦਾਲਤ ਦੇ ਜੱਜ ਅਨਿਰਬਾਨ ਦਾਸ ਨੇ 18 ਜਨਵਰੀ ਨੂੰ ਸੰਜੇ ਨੂੰ ਦੋਸ਼ੀ ਕਰਾਰ ਦਿੱਤਾ ਸੀ।
ਮੀਡੀਆ ਰਿਪੋਰਟਾਂ ਮੁਤਾਬਕ ਵਿਸ਼ੇਸ਼ ਅਦਾਲਤ ਦੀ ਕਾਰਵਾਈ ਸੋਮਵਾਰ ਦੁਪਹਿਰ ਸ਼ੁਰੂ ਹੋਈ। ਜੱਜ ਨੇ ਦੋਸ਼ੀ ਸੰਜੇ ਰਾਏ ਅਤੇ ਪੀੜਤ ਦੇ ਮਾਤਾ-ਪਿਤਾ ਨੂੰ ਕੇਸ ‘ਤੇ ਆਪਣਾ ਅੰਤਿਮ ਬਿਆਨ ਦੇਣ ਦੀ ਇਜਾਜ਼ਤ ਦਿੱਤੀ। ਇਸ ਤੋਂ ਬਾਅਦ ਵਿਸ਼ੇਸ਼ ਅਦਾਲਤ ਦੇ ਜੱਜ ਇਸ ਮਾਮਲੇ ‘ਚ ਦੋਸ਼ੀ ਸੰਜੇ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ, ਜੱਜ ਨੇ ਕਿਹਾ ਕਿ ਸੰਜੇ ਮਰਦੇ ਦਮ ਤੱਕ ਜੇਲ੍ਹ ਵਿਚ ਰਹੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।