ਸਿਹਤ ਲਈ ਲਾਹੇਵੰਦ ਹੈ ਚੌਲਾਂ ਦਾ ਪਾਣੀ ਜਾਣੋ ਲਾਭ

navdeep kaur
3 Min Read

ਨਿਊਜ਼ ਡੈਸਕ : ਹਰ ਘਰ ਵਿਚ ਚੌਲ ਜ਼ਰੂਰ ਬਣਦੇ ਹਨ। ਜਦੋਂ ਨੂੰ ਖਾਣ ਲਈ ਪਕਾਇਆ ਜਾਂਦਾ ਹੈ ਤਾਂ ਉਸ ਦੇ ਵਿੱਚੋ ਨਿਕਲਿਆ ਪਾਣੀ ਜਿਸ ਨੂੰ ਚੋਲਾਂ ਦੀ ਪਿਸ ਵੀ ਕਿਹਾ ਜਾਂਦਾ ਹੈ। ਚੋਲਾਂ ਵਿੱਚੋ ਪਾਣੀ ਸਿਹਤ ਲਈ ਇਕ ਵਰਦਾਨ ਦਾ ਕੰਮ ਕਰਦਾ ਹੈ। ਚੌਲ ਪਕਾਉਣ ਤੋਂ ਬਾਅਦ ਉਸ ਦਾ ਪਾਣੀ ਸੁੱਟਣ ਦੀ ਥਾਂ ਪੀਤਾ ਜਾਵੇ ਤਾਂ ਇਸ ਦੇ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਡਾਕਟਰਾਂ ਦੀ ਮੰਨੀਏ ਤਾਂ ਚੌਲਾਂ ਦਾ ਪਾਣੀ ਚਮੜੀ, ਵਾਲਾਂ ਅਤੇ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਚੌਲਾਂ ਦਾ ਪਾਣੀ ਬੁਢਾਪੇ ਨੂੰ ਦੂਰ ਕਰਨ ਵਿਚ ਬਹੁਤ ਕਾਰਗਰ ਹੈ। ਇਹ ਘਰੇਲੂ ਨੁਸਖ਼ਾ ਚਿਹਰੇ ਦੀ ਰੰਗਤ ਨੂੰ ਨਿਖਾਰਨ ਵਿਚ ਵੀ ਮਦਦ ਕਰਦਾ ਹੈ। ਆਉ ਜਾਣਦੇ ਹਾਂ ਘਰ ਵਿਚ ਚੌਲਾਂ ਦਾ ਪਾਣੀ ਕਿਵੇਂ ਤਿਆਰ ਕਰੀਏ ਤੇ ਇਸ ਦੇ ਕੀ-ਕੀ ਫ਼ਾਇਦੇ ਹਨ।
ਚੌਲਾਂ ਦਾ ਪਾਣੀ ਪੀਣ ਨਾਲ ਸਰੀਰ ’ਚ ਐਨਰਜੀ ਆਉਂਦੀ ਹੈ ਅਤੇ ਕਮਜ਼ੋਰੀ ਦੂਰ ਹੁੰਦੀ ਹੈ। ਰੋਜ਼ਾਨਾ ਰਾਤ ਨੂੰ ਸੌਣ ਤੋਂ ਪਹਿਲਾਂ ਰੂੰ ਨਾਲ ਚੌਲਾਂ ਦਾ ਪਾਣੀ ਅੱਖਾਂ ਦੇ ਆਲੇ-ਦੁਆਲੇ ਲਗਾਉ, ਕੁੱਝ ਹੀ ਦਿਨਾਂ ’ਚ ਕਿੱਲਾਂ ਦੂਰ ਹੋ ਜਾਣਗੀਆਂ। ਚੌਲਾਂ ਦਾ ਪਾਣੀ ਪੀਣ ਨਾਲ ਡਾਇਜ਼ਸ਼ਨ ’ਚ ਸੁਧਾਰ ਹੁੰਦਾ ਹੈ ਕਿਉਂਕਿ ਇਸ ’ਚ ਫ਼ਾਈਬਰਸ ਭਰਪੂਰ ਮਾਤਰਾ ’ਚ ਹੁੰਦੇ ਹਨ। ਟੱਟੀਆਂ ਲੱਗਣ ’ਤੇ ਚੌਲਾਂ ਦਾ ਪਾਣੀ ਪੀਣ ਨਾਲ ਛੇਤੀ ਆਰਾਮ ਮਿਲੇਗਾ।

ਚੌਲਾਂ ਦੇ ਪਾਣੀ ’ਚ ਐਂਟੀਵਾਇਰਲ ਪ੍ਰੋਪਰਟੀ ਹੁੰਦੀ ਹੈ, ਜਿਸ ਨੂੰ ਵਾਇਰਲ ਬੁਖ਼ਾਰ ’ਚ ਪੀਣ ’ਤੇ ਆਰਾਮ ਅਤੇ ਤਾਕਤ ਮਿਲੇਗੀ। ਲਗਾਤਾਰ ਉਲਟੀਆਂ ਆਉਣ ’ਤੇ ਦਿਨ ’ਚ 2-3 ਕੱਪ ਚੌਲਾਂ ਦਾ ਪਾਣੀ ਪੀਣ ਨਾਲ ਛੇਤੀ ਰਾਹਤ ਮਿਲੇਗੀ। ਰੋਜ਼ਾਨਾ ਚੌਲਾਂ ਦੇ ਪਾਣੀ ਨਾਲ ਮੂੰਹ ਧੋਣ ’ਤੇ ਕਿੱਲ-ਮੁਹਾਸੇ, ਦਾਗ਼-ਧੱਬਿਆਂ ਤੋਂ ਛੁਟਕਾਰਾ ਮਿਲਦਾ ਹੈ। ਚਮੜੀ ਵੀ ਕੋਮਲ ਬਣੇਗੀ ਅਤੇ ਚਮਕ ਵਧੇਗੀ।

ਚੌਲਾਂ ਦੇ ਪਾਣੀ ਨੂੰ ਵਾਲਾਂ ’ਚ ਸ਼ੈਂਪੂ ਕਰਨ ਤੋਂ ਬਾਅਦ ਕੰਡੀਸ਼ਨਰ ਵਾਂਗ ਵਰਤੋਂ ਕਰੋ। ਇਸ ਨਾਲ ਵਾਲ ਝੜਨ ਦੀ ਸਮੱਸਿਆ ਤੋਂ ਛੁਟਕਾਰਾ ਮਿਲਦੇ ਹੋਏ ਵਾਲ ਕੋਮਲ ਅਤੇ ਸਿਲਕੀ ਹੋਣਗੇ ਅਤੇ ਛੇਤੀ ਵਧਣਗੇ। ਬੁਢਾਪੇ ਨੂੰ ਦੂਰ ਕਰਨ ਲਈ ਚੌਲਾਂ ਦਾ ਪਾਣੀ ਘਰ ਵਿਚ ਹੀ ਬਣਾਇਆ ਜਾ ਸਕਦਾ ਹੈ। ਇਸ ਲਈ ਤੁਹਾਨੂੰ ਚੌਲਾਂ ਨੂੰ ਸਾਫ਼ ਪਾਣੀ ਵਿਚ 15-20 ਮਿੰਟ ਲਈ ਭਿਉਂ ਕੇ ਰਖਣਾ ਹੋਵੇਗਾ। ਜਦੋਂ ਪਾਣੀ ਚਿੱਟਾ ਹੋਣ ਲੱਗੇ ਤਾਂ ਇਸ ਨੂੰ ਕਿਸੇ ਭਾਂਡੇ ਵਿਚ ਲੈ ਕੇ ਥੋੜ੍ਹਾ ਜਿਹਾ ਉਬਾਲ ਲਵੋ। ਉਬਾਲਣ ਤੋਂ ਬਾਅਦ ਪਾਣੀ ਨੂੰ ਠੰਢਾ ਕਰ ਕੇ ਇਸ ਨਾਲ ਚਿਹਰਾ ਧੋ ਲਵੋ। ਚੌਲਾਂ ਦਾ ਪਾਣੀ ਚਿਹਰੇ ਦੀ ਰੰਗਤ ਨੂੰ ਨਿਖਾਰਨ ਵਿਚ ਮਦਦ ਕਰਦਾ ਹੈ।

 

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment