ਐਤਵਾਰ ਦੁਪਹਿਰ ਨੂੰ ਰਿਚਮੰਡ ਹਿੱਲ ਦੇ ਇੱਕ ਘਰ ਵਿੱਚ ਦੋ ਵਿਅਕਤੀ ਮ੍ਰਿਤਕ ਪਾਏ ਗਏ। ਯੌਰਕ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ਾਮੀਂ 5:45 ਵਜੇ ਦੇ ਕਰੀਬ ਬੇਅਵਿਊ ਐਵਨਿਊ ਤੇ 16ਥ ਐਵਨਿਊ ਨੇੜੇ ਇਮੈਨੂਅਲ ਡਰਾਈਵ ਸਥਿਤ ਇੱਕ ਘਰ ਵਿੱਚ ਬੁਲਾਇਆ ਗਿਆ। ਜਾਂਚਕਾਰਾਂ ਨੇ ਕਿਹਾ ਕਿ ਉੱਥੇ ਉਨ੍ਹਾਂ ਨੂੰ ਘਰ ਦੇ ਅੰਦਰ ਇੱਕ ਪੁਰਸ਼ ਤੇ ਮਹਿਲਾ ਦੀਆਂ ਲਾਸ਼ਾਂ ਮਿਲੀਆਂ।
ਪੁਲਿਸ ਮਸ਼ਕੂਕਾਂ ਦੀ ਭਾਲ ਨਹੀਂ ਕਰ ਰਹੀ ਤੇ ਨਾ ਹੀ ਜਨਤਾ ਨੂੰ ਕਿਸੇ ਤਰ੍ਹਾਂ ਦਾ ਕੋਈ ਖਤਰਾ ਦੱਸਿਆ ਜਾ ਰਿਹਾ ਹੈ। ਮਾਮਲੇ ਦੀ ਜਾਂਚ ਕਰਨ ਲਈ ਯੌਰਕ ਪੁਲਿਸ ਦੀ ਹੋਮੀਸਾਈਡ ਯੂਨਿਟ ਨੂੰ ਮੌਕੇ ਉੱਤੇ ਬੁਲਾਇਆ ਗਿਆ। ਹਾਲ ਦੀ ਘੜੀ ਪੁਲਿਸ ਵੱਲੋਂ ਇਸ ਸਬੰਧ ਵਿੱਚ ਕੋਈ ਹੋਰ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।