ਸੋਨੂੰ ਸੂਦ ਦੀ ਭੈਣ ਮਾਲਵਿਕਾ ਦੇ ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ‘ਚ ਉੱਠੇ ਬਗਾਵਤੀ ਸੁਰ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਜਿਨ੍ਹਾਂ ਦੇ ਖਿਲਾਫ ਹੁਣ ਕਾਂਗਰਸ ‘ਚ ਬਗਾਵਤੀ ਸੁਰ ਦੇਖਣ ਨੂੰ ਮਿਲ ਰਿਹਾ ਹੈ।

ਮੋਗਾ ਤੋਂ ਕਾਂਗਰਸੀ ਵਿਧਾਇਕ ਡਾ. ਹਰਜੋਤ ਕਮਲ ਨੇ ਕਾਂਗਰਸ ਪਾਰਟੀ ਨੂੰ ਬਾਗੀ ਤੇਵਰ ਦਿਖਾ ਦਿੱਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ‘ਚ ਭਾਵੇ ਕੋਈ ਵੀ ਆ ਜਾਵੇ ਪਰ ਮੋਗਾ ਤੋਂ ਕਾਂਗਰਸ ਦੀ ਸੀਟ ‘ਤੇ ਉਹ ਹੀ ਖੜ੍ਹੇ ਹੋਣਗੇ ਕਿਉਂਕਿ ਉਹ ਕਾਂਗਰਸ ਪਾਰਟੀ ਦੇ ਪੁਰਾਣੇ ਅਤੇ ਤਜ਼ਰਬੇਦਾਰ ਵਰਕਰ ਹਨ।

ਸੋਨੂੰ ਸੂਦ ਦੀ ਭੈਣ ਮਾਲਵੀਕਾ ਸੂਦ ‘ਤੇ ਤੰਜ ਕੱਸਦਿਆਂ ਉਨ੍ਹਾਂ ਕਿਹਾ ਕਿ ਸੈਲੇਬਰਿਟੀ ਕਰੋੜਾਂ ਰੁਪਏ ਖ਼ਰਚ ਕੇ ਟਿਕਟਾਂ ਖਰੀਦ ਲੈਂਦੇ ਹਨ ਫਿਰ ਜਿੱਤ ਕੇ ਕੋਈ ਕੰਮ ਵੀ ਨਹੀਂ ਕਰਦੇ ਪਰ ਹੁਣ ਅਜਿਹਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਸਾਨੂੰ ਕਾਂਗਰਸ ਪਾਰਟੀ ਦਾ ਵਿਰੋਧ ਵੀ ਕਰਨਾ ਪਿਆ ਤਾਂ ਅਸੀਂ ਕਰਾਂਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਉਨ੍ਹਾਂ ਆਪਣੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਹਾਲਾਂਕਿ ਬੀਤੇ ਦਿਨ ਹਰਜੋਤ ਕਮਲ ਦੇ ਕਈ ਸਮਰਥਕ ਵੀ ਆਪਣਾ ਅਸਤੀਫਾ ਦੇਣ ਨੂੰ ਤਿਆਰ ਦਿਖਾਈ ਦਿੱਤੇ। ਇਸ ਪੂਰੇ ਮਾਮਲੇ ’ਤੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ ਉਹ ਹਰਜੋਤ ਕਮਲ ਨੂੰ ਮਨਾ ਲੈਣਗੇ। ਇਸੇ ਸਬੰਧ ਚ ਅੱਜ ਮੁੱਖ ਮੰਤਰੀ ਵਿਧਾਇਕ ਹਰਜੋਤ ਕਮਲ ਦੇ ਨਾਲ ਬੈਠਕ ਕਰ ਰਹੇ ਹਨ।

- Advertisement -

Share this Article
Leave a comment