ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਦੇ ਬਾਹਰ ਹੰਗਾਮਾ, PTI ਅਧਿਆਪਕਾਂ ਦੀ ਪੁਲਿਸ ਨਾਲ ਧੱਕਾ-ਮੁੱਕੀ

ਬਰਨਾਲਾ : ਪੀਟੀਆਈ ਬੇਰੁਜ਼ਗਾਰ ਅਧਿਆਪਕ ਯੂਨੀਅਨ ਐਤਵਾਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੀ ਸੀ, ਜਦੋਂ ਪੁਲਿਸ ਨੇ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਅਧਿਆਪਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦੀ ਪੁਲਿਸ ਨਾਲ ਤਕਰਾਰ ਹੋ ਗਈ।

ਪੀਟੀਆਈ ਬੇਰੋਜ਼ਗਾਰ ਅਧਿਆਪਕ ਯੂਨੀਅਨ ਨੇ ਦੋਸ਼ ਲਾਇਆ ਕਿ ਸਿੱਖਿਆ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਉਹੀ ਬੰਦੇ ਨੇ, ਜੋ ਯੂਨੀਅਨ ਨਾਲ ਪਾਣੀ ਦੀਆਂ ਟੈਂਕੀਆਂ ‘ਤੇ ਧਰਨੇ ‘ਤੇ ਬੈਠਦੇ ਸਨ ਤੇ ਸਵੇਰੇ 4 ਵਜੇ ਉਠ ਕੇ ਯੂਨੀਅਨ ਦੇ ਧਰਨੇ ਵਿੱਚ ਹੁੰਦੇ ਸਨ।

ਅਧਿਆਪਕਾਂ ਨੇ ਕਿਹਾ ਕਿ ਸਾਨੂੰ ਹਮੇਸ਼ਾ ਸਿਰਫ ਇਹੀ ਕਿਹਾ ਜਾਂਦਾ ਸੀ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਏਗੀ ਤਾਂ ਉਦੋਂ ਮੇਰੀ ਜੇਬ ਵਿੱਚ ਹਰੇ ਰੰਗ ਦਾ ਪੈੱਨ ਹੋਵੇਗਾ ਤਾਂ ਤੁਹਾਡਾ ਕੰਮ ਪਹਿਲ ਦੇ ਆਧਾਰ ‘ਤੇ ਹੋਵੇਗਾ। ਪਰ ਹੁਣ ਮੰਤਰੀ ਮੀਤ ਹੇਅਰ ਨਾ ਤਾਂ ਫੋਨ ਚੁੱਕਦੇ ਹਨ ਤੇ ਨਾ ਹੀ ਮਿਲਣ ਦਾ ਸਮਾਂ ਦਿੰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਇਹ ਧਰਨੇ ਜਾਰੀ ਰਹਿਣਗੇ ਕਿਉਂਕਿ ਆਮ ਆਦਮੀ ਖਾਸ ਹੋ ਗਿਆ ਹੈ।

ਇਸ ਤੋਂ ਇਲਾਵਾ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਵੀ ਸਰਕਾਰ ਖ਼ਿਲਾਫ਼ ਰੋਸ ਮਾਰਚ ਕਰਨ ਦੀ ਤਿਆਰੀ ਕਰ ਲਈ ਹੈ। ਇੱਥੇ ਹੋਈ ਮੀਟਿੰਗ ਦੌਰਾਨ ਕੰਪਿਊਟਰ ਅਧਿਆਪਕਾਂ ਨੇ ਸੂਬਾ ਪ੍ਰਧਾਨ ਬਲਜੀਦਰ ਸਿੰਘ ਫਤਿਹਪੁਰ ਦੀ ਅਗਵਾਈ ਹੇਠ ਕੰਪਿਊਟਰ ਅਧਿਆਪਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੈਨਲ ਮੀਟਿੰਗ ਨਾ ਕਰਨ ’ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਤੇ ਰੋਸ ਪ੍ਰਗਟ ਕੀਤਾ। ਪਰਮਿੰਦਰ ਘੁਮਾਣ ਤੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਪ੍ਰਤੀ ਅਪਣਾਏ ਜਾ ਰਹੇ ਅੜੀਅਲ ਵਤੀਰੇ ਤੋਂ ਕੰਪਿਊਟਰ ਅਧਿਆਪਕ ਨਿਰਾਸ਼ ਹਨ ਤੇ ਉਨ੍ਹਾਂ ਵਿੱਚ ਭਾਰੀ ਰੋਸ ਹੈ, ਕਿਉਂਕਿ ਸਰਕਾਰ ਜਾਇਜ਼ ਮੰਗਾਂ ਸਬੰਧੀ ਮੀਟਿੰਗ ਕਰਨ ਲਈ ਵੀ ਤਿਆਰ ਨਹੀਂ ਹੈ। ਇਸ ਦੇ ਖਿਲਾਫ 15 ਮਈ ਨੂੰ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

CM ਮਾਨ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ VC ਰਾਜ ਬਹਾਦੁਰ ਦਾ ਅਸਤੀਫ਼ਾ ਕੀਤਾ ਮਨਜ਼ੂਰ

ਚੰਡੀਗੜ੍ਹ : CM ਭਗਵੰਤ ਮਾਨ ਨੇ ਵੱਡਾ ਫੈਸਲਾ ਲੈਂਦੇ ਹੋਏ ਅੱਜ ਬਾਬਾ ਫਰੀਦ ਯੂਨੀਵਰਸਿਟੀ ਦੇ …

Leave a Reply

Your email address will not be published.