ਰੁੜਕੀ ਦੇ ਨਰਸਨ ‘ਚ ਸ਼ੁੱਕਰਵਾਰ ਸਵੇਰੇ ਕ੍ਰਿਕਟਰ ਰਿਸ਼ਭ ਪੰਤ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਚਸ਼ਮਦੀਦਾਂ ਮੁਤਾਬਕ ਇਸ ਦੌਰਾਨ ਕਾਰ ਦੇ ਪਰਖੱਚੇ ਉੱਡ ਗਏ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਰਿਸ਼ਭ ਗੰਭੀਰ ਜ਼ਖਮੀ ਹੋ ਗਏ।
ਪੁਲਿਸ ਮੁਤਾਬਕ ਇਹ ਹਾਦਸਾ ਸੁੱਤੇ ਹੋਣ ਕਾਰਨ ਵਾਪਰਿਆ। ਉਸ ਦੀ ਮਰਸਡੀਜ਼ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ, ਜਿਸ ਤੋਂ ਬਾਅਦ ਇਸ ਨੂੰ ਅੱਗ ਲੱਗ ਗਈ ਅਤੇ ਪਲਟ ਗਈ। ਹਾਦਸੇ ਤੋਂ ਬਾਅਦ ਪੰਤ ਖਿੜਕੀ ਦਾ ਸ਼ੀਸ਼ਾ ਤੋੜ ਕੇ ਸੜੀ ਹੋਈ ਕਾਰ ‘ਚੋਂ ਬਾਹਰ ਨਿਕਲਿਆ। ਉਸ ਦੇ ਸਿਰ, ਪਿੱਠ ਅਤੇ ਲੱਤ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਡਾਕਟਰਾਂ ਮੁਤਾਬਕ ਉਸ ਦੀ ਹਾਲਤ ਖਤਰੇ ਤੋਂ ਬਾਹਰ ਹੈ।
ਉਸ ਨੂੰ ਇਲਾਜ ਲਈ ਰੁੜਕੀ ਤੋਂ ਦੇਹਰਾਦੂਨ ਲਿਜਾਇਆ ਗਿਆ ਹੈ। ਉਸਦਾ ਇੱਥੇ ਮੈਕਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਡਾਕਟਰਾਂ ਦੀ ਟੀਮ ਉਸ ਦੀ ਨਿਗਰਾਨੀ ਕਰ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਜੇਕਰ ਲੋੜ ਪਈ ਤਾਂ ਉਸ ਨੂੰ ਹਵਾਈ ਜਹਾਜ਼ ਰਾਹੀਂ ਦਿੱਲੀ ਭੇਜਿਆ ਜਾਵੇਗਾ।