ਦੁਨੀਆਭਰ ‘ਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲੇ, ਜੌਨਸਨ ਐਂਡ ਜੌਨਸਨ ਦੇ ਐਂਟੀ-ਕੋਰੋਨਾ ਟੀਕੇ ਨੂੰ ਮਨਜ਼ੂਰੀ

TeamGlobalPunjab
2 Min Read

ਵਾਸ਼ਿੰਗਟਨ :- ਦੁਨੀਆ ‘ਚ ਕੋਰੋਨਾ ਵਾਇਰਸ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਬ੍ਰਾਜ਼ੀਲ ‘ਚ ਪਿਛਲੇ ਚੌਵੀ ਘੰਟਿਆਂ ‘ਚ 1386 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਜਦਕਿ 61,602 ਵਿਅਕਤੀ ਕੋਰੋਨਾ ਨਾਲ ਪ੍ਰਭਾਵਿਤ ਹੋਏ ਹਨ। ਅਮਰੀਕਾ ‘ਚ ਟੀਕਾਕਰਨ ਦੀ ਦਿਸ਼ਾ ‘ਚ ਇਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਯੂਐਸ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐਫ ਡੀ ਏ) ਨੇ ਜੌਨਸਨ ਐਂਡ ਜੌਨਸਨ ਦੇ ਐਂਟੀ-ਕੋਰੋਨਾ ਟੀਕੇ ਦੀ ਐਮਰਜੈਂਸੀ ਵਰਤੋਂ ਦੀ ਪ੍ਰਵਾਨਗੀ ਦੇ ਦਿੱਤੀ ਹੈ।

 ਉਧਰ ਪ੍ਰਿੰਸ ਵਿਲੀਅਮ ਨੇ ਬ੍ਰਿਟੇਨ ‘ਚ ਲੋਕਾਂ ਨੂੰ ਟੀਕਾ ਲਗਵਾਉਣ ਲਈ ਉਤਸ਼ਾਹਤ ਕਰਨ ਲਈ ਪਹਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਹਾਂਮਾਰੀ ਨਾਲ ਲੜਨਾ ਬਹੁਤ ਜ਼ਰੂਰੀ ਹੈ। ਦੂਜੇ ਪਾਸੇ, ਪਿਛਲੇ 24 ਘੰਟਿਆਂ ਦੌਰਾਨ ਯੂਕੇ ‘ਚ 7,434 ਲੋਕਾਂ ਦੀ ਕੋਰੋਨਾ ਰਿਪੋਰਟ ਸਕਾਰਾਤਮਕ ਰਹੀ ਹੈ ਤੇ 290 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਦੱਸ ਦਈਏ ਅਮਰੀਕੀ ਸਰਕਾਰ ਨੇ ਜੌਨਸਨ ਅਤੇ ਜੌਨਸਨ ਟੀਕਿਆਂ ਦੀਆਂ 100 ਮਿਲੀਅਨ ਖੁਰਾਕਾਂ ਖਰੀਦੀਆਂ ਹਨ। ਕੰਪਨੀ ਮਾਰਚ ਦੇ ਅੰਤ ਤੱਕ 20 ਮਿਲੀਅਨ ਖੁਰਾਕਾਂ ਪ੍ਰਦਾਨ ਕਰਨ ਦਾ ਦਾਅਵਾ ਕਰਦੀ ਹੈ। ਯੂਐਸ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਇਸ ਨੂੰ ਕੋਰੋਨਾ ਸੰਕਟ ਨੂੰ ਖਤਮ ਕਰਨ ਦਾ ਇਕ ਹੋਰ ਕਦਮ ਦੱਸਿਆ।

ਇਸਤੋਂ ਇਲਾਵਾ ਬੀਤੇ ਐਤਵਾਰ ਤੋਂ ਥਾਈਲੈਂਡ ‘ਚ ਟੀਕਾਕਰਣ ਦੀ ਸ਼ੁਰੂਆਤ ਹੋ ਗਈ ਹੈ। ਪਹਿਲਾਂ ਕੈਬਨਿਟ ਮੰਤਰੀ, ਸਿਹਤ ਅਧਿਕਾਰੀ ਤੇ ਸਿਹਤ ਕਰਮਚਾਰੀਆਂ ਨੂੰ ਟੀਕਾ ਲਗਾਇਆ ਜਾਵੇਗਾ। ਇਸਦੇ ਨਾਲ ਹੀ ਨਿਊਜ਼ੀਲੈਂਡ  ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ‘ਚ ਇਕ ਵਾਰ ਫਿਰ ਸੱਤ ਦਿਨਾਂ ਲਈ ਲੌਕਡਾਊਨ ਲਗਾ ਦਿੱਤਾ ਗਿਆ ਹੈ।

- Advertisement -

Share this Article
Leave a comment