ਜੇਲ੍ਹ ‘ਚ ਬੰਦ ਲਾਲੂ ਪ੍ਰਸਾਦ ਯਾਦਵ ਦੀ ਵਿਗੜੀ ਸਿਹਤ, ਏਮਜ਼ ‘ਚ ਭਰਤੀ

TeamGlobalPunjab
1 Min Read

ਨਵੀਂ ਦਿੱਲੀ: ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਬੀਤੀ ਰਾਤ ਏਮਜ਼ ਦੇ ਆਈਸੀਯੂ ਵਿੱਚ ਭਰਤੀ ਕੀਤਾ ਗਿਆ ਹੈ। ਕਾਰਡੀਓਲੋਜੀ ਵਿਭਾਗ ਦੇ ਪ੍ਰੋਫੈਸਰ ਡਾ.ਰਾਕੇਸ਼ ਯਾਦਵ ਦੀ ਅਗਵਾਈ ਵਿਚ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ਸਬੰਧੀ ਜਾਂਚ ਅਤੇ ਇਲਾਜ ‘ਚ ਜੁੱਟ ਗਈ ਹੈ। ਲਾਲੂ ਪ੍ਰਸਾਦ ਯਾਦਵ ਦੀ ਸਿਹਤ ਸਬੰਧੀ ਹਾਲੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਏ ਪਰ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਲਾਲੂ ਯਾਦਵ ਨੂੰ ਪਹਿਲਾਂ ਤੋਂ ਹੀ ਦਿਲ ਅਤੇ ਕਿਡਨੀ ਦੀ ਬੀਮਾਰੀ ਹੈ। ਉਨ੍ਹਾਂ ਦੇ ਦਿਲ ਦੀ ਬਾਈਪਾਸ ਸਰਜਰੀ ਵੀ ਹੋ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਲਾਲੂ ਪ੍ਰਸਾਦ ਯਾਦਵ ਨੂੰ ਸਾਹ ਲੈਣ ਵਿੱਚ ਕਾਫ਼ੀ ਤਕਲੀਫ਼ ਆ ਰਹੀ ਸੀ। ਹਾਲਤ ਗੰਭੀਰ ਹੁੰਦੀ ਦੇਖ ਰਾਂਚੀ ਤੋਂ ਮੈਡੀਕਲ ਬੋਰਡ ਨੇ ਲਾਲੂ ਪ੍ਰਸਾਦ ਯਾਦਵ ਨੂੰ ਏਮਜ਼ ਭੇਜਣ ਦਾ ਫ਼ੈਸਲਾ ਲਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਰਾਂਚੀ ਤੋਂ ਏਅਰ ਐਂਬੂਲੈਂਸ ਰਾਹੀਂ ਦਿੱਲੀ ਏਅਰਪੋਰਟ ਲਿਆਂਦਾ ਗਿਆ। ਰਾਤ ਉਨ੍ਹਾਂ ਨੂੰ ਦਿੱਲੀ ਏਮਜ਼ ਵਿੱਚ ਭਰਤੀ ਕੀਤਾ ਗਿਆ।

Share this Article
Leave a comment