ਅਮਰੀਕਾ ਦੇ ਲਾਸ ਵੇਗਾਸ ‘ਚ ਭਿਆਨਕ ਸੜਕ ਹਾਦਸੇ ‘ਚ 9 ਦੀ ਮੌਤ, ਇਕ ਤੋਂ ਬਾਅਦ ਇਕ 6 ਵਾਹਨਾਂ ਦੀ ਟੱਕਰ

TeamGlobalPunjab
2 Min Read

ਅਮਰੀਕਾ- ਮਰੀਕਾ ਦੇ ਉੱਤਰੀ ਲਾਸ ਵੇਗਾਸ ਵਿੱਚ ਇੱਕ ਤੋਂ ਬਾਅਦ ਇੱਕ 6 ਵਾਹਨਾਂ ਦੀ ਟੱਕਰ ਕਾਰਨ ਵਾਪਰੇ ਦਰਦਨਾਕ ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ‘ਚ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਨੇਵਾਡਾ ਸੂਬੇ ਦੀ ਪੁਲਿਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਡੌਜ ਚੈਲੇਂਜਰ ਕਾਰ ਦੇ ਡਰਾਈਵਰ ਦੇ ਕਾਰਨ ਹੋਇਆ ਹੈ।

ਉੱਤਰੀ ਲਾਸ ਵੇਗਾਸ ਪੁਲਿਸ ਦੇ ਬੁਲਾਰੇ ਅਲੈਗਜ਼ੈਂਡਰ ਕਿਊਵਾਸ ਨੇ ਇੱਕ ਨਿਊਜ਼ ਕਾਨਫਰੰਸ ਵਿੱਚ ਕਿਹਾ ਕਿ ਇੱਕ ਡੌਜ ਚੈਲੇਂਜਰ ਕਾਰ ਦੇ ਡਰਾਈਵਰ ਨੇ ਸ਼ਨੀਵਾਰ ਦੁਪਹਿਰ ਨੂੰ ਟੱਕਰ ਤੋਂ ਪਹਿਲਾਂ ਇੱਕ ਲਾਲ ਬੱਤੀ ਨੂੰ ਨਜ਼ਰਅੰਦਾਜ਼ ਕਰਕੇ ਉਸ ਨੂੰ ਪਾਰ ਕੀਤਾ ਸੀ। ਕਿਊਵਾਸ ਨੇ ਕਿਹਾ, “ਅਸੀਂ ਪਹਿਲਾਂ ਕਦੇ ਵੀ ਇੰਨੇ ਵੱਡੇ ਪੱਧਰ ‘ਤੇ ਵਾਹਨਾਂ ਦੀ ਟੱਕਰ ਕਾਰਨ ਲੋਕਾਂ ਦੀ ਮੌਤ ਨਹੀਂ ਵੇਖੀ ਹੈ।”

ਇਹ ਹਾਦਸਾ ਦੁਪਹਿਰ ਕਰੀਬ 3 ਵਜੇ ਵਾਪਰਿਆ। ਡਾਜ ਚੈਲੇਂਜਰ ਕਾਰ ਦੇ ਡਰਾਈਵਰ ਨੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਕਿਊਵਾਸ ਨੇ ਕਿਹਾ ਕਿ ਦੋ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਇੱਕ ਦੀ ਮੌਤ ਹੋ ਗਈ ਅਤੇ ਦੂਜੇ ਦੀ ਹਾਲਤ ਗੰਭੀਰ ਹੈ।

ਤੁਹਾਨੂੰ ਦੱਸ ਦੇਈਏ ਕਿ 3 ਹਫਤੇ ਤੋਂ ਵੀ ਘੱਟ ਸਮਾਂ ਪਹਿਲਾਂ ਲਾਸ ਵੇਗਾਸ ਦੇ ਦੱਖਣ ‘ਚ ਛੇ ਵਾਹਨਾਂ ਦੇ ਹਾਦਸੇ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ ਸਾਲ ਨੇਵਾਦਾ ਦੀਆਂ ਸੜਕਾਂ ‘ਤੇ 14 ਸਾਲਾਂ ਵਿੱਚ ਸਭ ਤੋਂ ਘਾਤਕ ਹਾਦਸਾ ਹੋਇਆ ਸੀ, ਸੜਕ ਹਾਦਸਿਆਂ ਵਿੱਚ ਹਰ ਸਾਲ ਵਾਧਾ ਹੁੰਦਾ ਜਾ ਰਿਹਾ ਹੈ। ਛੋਟੀਆਂ-ਛੋਟੀਆਂ ਗਲਤੀਆਂ ਕਾਰਨ ਵੱਡੇ ਹਾਦਸੇ ਵਾਪਰ ਰਹੇ ਹਨ, ਜੋ ਕਿ ਨਿਸ਼ਚਿਤ ਤੌਰ ‘ਤੇ ਚਿੰਤਾ ਦਾ ਵਿਸ਼ਾ ਹੈ।

- Advertisement -

Share this Article
Leave a comment