ਰੋਪੜ – ਪੰਜਾਬ ਰੋਡਵੇਜ਼ ਵਿਚ ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸੂਬੇ ਭਰ ‘ਚ 6 ਸਤੰਬਰ ਤੋਂ ਸ਼ੁਰੂ ਕੀਤੀ ਅਣਮਿੱਥੇ ਸਮੇਂ ਲਈ ਹੜਤਾਲ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਅੱਜ ਮੁਲਾਜ਼ਮਾਂ ਦੇ ਨਾਲ ਗੱਲਬਾਤ ਲਈ ਮੀਟਿੰਗ ਦਾ ਸਮਾਂ ਦਿੱਤਾ ਗਿਆ। pr ਇਸ ਮੀਟਿੰਗ ਤੋਂ ਪਹਿਲਾਂ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਵੱਲੋਂ ਸੜਕਾਂ ਤੇ ਸ਼ਕਤੀ ਪ੍ਰਦਰਸ਼ਨ ਕਰਦੇ ਹੋਏ ਮੋਟਰਸਾਈਕਲ ਰੈਲੀਆਂ ਕੀਤੀਆਂ ਗਈਆਂ।
ਇਸ ਰੈਲੀ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਅੱਜ ਮੀਟਿੰਗ ਦੇ ਵਿੱਚ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨਾਂ ਮੰਨਿਆਂ ਗਈਆਂ ਤਾਂ ਇਹ ਸੰਘਰਸ਼ ਹੋਰ ਵੀ ਤਿੱਖਾ ਹੋਵੇਗਾ।
ਇਸ ਤੋਂ ਇਲਾਵਾ ਮੁਲਾਜ਼ਮਾਂ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ 6 ਸਤੰਬਰ ਤੋਂ ਸ਼ੁਰੂ ਕੀਤੀ ਹੜਤਾਲ ਦੇ ਕਾਰਨ ਪੰਜਾਬ ਰੋਡਵੇਜ਼ ਨੂੰ ਰੋਜ਼ਾਨਾ ਕਰੀਬ ਚਾਰ ਕਰੋੜ ਰੁਪਏ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ। ਇਸ ਮੌਕੇ ਦਰਸ਼ਨਕਾਰੀਆਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਇਹ ਵੀ ਚਿਤਾਵਨੀ ਦਿੱਤੀ ਕਿ ਵੀਹ ਸੂਬਾਈ ਦੀਆਂ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ ਅਤੇ ਕਿਸੇ ਨੂੰ ਵੀ ਪਿੰਡਾਂ ਜਾਂ ਸ਼ਹਿਰਾਂ ਦੇ ਵਿੱਚ ਚੋਣ ਰੈਲੀਆਂ ਨਹੀਂ ਕਰਨ ਦਿੱਤੀਆਂ ਜਾਣਗੀਆਂ।