ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਤਿੰਨ ਦਿਨ ਹੜ੍ਹਤਾਲ ‘ਤੇ ਜਾਣ ਦਾ ਕੀਤਾ ਫੈਸਲਾ

Rajneet Kaur
2 Min Read

ਚੰਡੀਗੜ੍ਹ: ਰੋਡਵੇਜ਼-ਪਨਬਸ  ‘ਚ ਸਫਰ ਕਰਨ ਵਾਲੇ ਯਾਤਰੀਆਂ ਲਈ ਅਹਿਮ ਖਬਰ ਹੈ। ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਤਿੰਨ ਦਿਨ ਹੜ੍ਹਤਾਲ ‘ਤੇ ਜਾਣ ਦਾ ਫੈਸਲਾ ਕੀਤਾ ਹੈ। 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨ ਚੱਕਾ ਜਾਮ ਰਹੇਗਾ ।

ਰੋਡਵੇਜ਼ ਵਿੱਚ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੇ ਦਸਿਆ ਕਿ ਉਨ੍ਹਾਂ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਮੁੱਖ ਮੰਤਰੀ ਨਾਲ ਵੀ ਮੀਟਿੰਗਾਂ ਹੋ ਚੁੱਕੀਆਂ ਹਨ। ਮੀਟਿੰਗਾਂ ਵਿੱਚ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦੇ ਕੇ ਤੌਰ ਦਿਤਾ ਜਾਂਦਾ ਹੈ, ਪਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ।

ਉਨ੍ਹਾਂ ਕਿਹਾ ਕਿ  ਯੂਨੀਅਨ ਆਗੂਆਂ ਨਾਲ ਪੈਨਲ ਦੀ ਮੀਟਿੰਗ 10 ਜੁਲਾਈ ਨੂੰ ਹੋਣੀ ਸੀ ਪਰ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਇਹ ਰੱਦ ਹੋ ਗਈ। ਸਰਕਾਰ ਨੇ ਕਿਹਾ ਸੀ ਕਿ ਵਿਭਾਗ ਵਿੱਚ ਠੇਕੇ ’ਤੇ ਕੰਮ ਕਰਦੇ ਸਾਰੇ ਮੁਲਾਜ਼ਮ ਜਿਨ੍ਹਾਂ ਨੇ 1 ਸਾਲ ਦੀ ਸੇਵਾ ਪੂਰੀ ਕਰ ਲਈ ਹੈ, ਨੂੰ ਪੱਕਾ ਕੀਤਾ ਜਾਵੇਗਾ। ਪਰ ਸਰਕਾਰ ਦਾ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ। ਇਸ ਤੋਂ ਇਲਾਵਾ ਸਰਕਾਰ ਨੇ ਕਿਹਾ ਕਿ ਠੇਕੇ ਜਾਂ ਆਊਟਸੋਰਸ ਰਾਹੀਂ ਕੋਈ ਭਰਤੀ ਨਹੀਂ ਕੀਤੀ ਜਾਵੇਗੀ। ਸਗੋਂ ਵਿਭਾਗ ਵਿੱਚ ਸਿੱਧੀ ਪੱਕੀ ਭਰਤੀ ਹੋਵੇਗੀ।ਪਰ ਹੁਣ ਵੀ ਆਊਟਸੋਰਸ ‘ਤੇ ਮੁਲਾਜ਼ਮ ਰੱਖੇ ਜਾ ਰਹੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment