ਸੰਗਰੂਰ: ਜ਼ਿਲ੍ਹੇ ਦੇ ਕਸਬਾ ਸੁਨਾਮ ਨੇੜਲੇ ਪਿੰਡ ਜਗਤਪੁਰਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਨਕਾ ਪਰਿਵਾਰ ਦੇ ਘਰ ਚੋਰੀ ਹੋ ਗਈ ਹੈ। ਜਾਣਕਾਰੀ ਮੁਤਾਬਕ ਪਰਿਵਾਰ ਦਾ ਕਹਿਣਾ ਹੈ ਕਿ ਚੋਰ ਉਨ੍ਹਾਂ ਦੇ ਘਰ ’ਚੋਂ ਕਰੀਬ 17 ਤੋਲੇ ਸੋਨਾ ਅਤੇ ਡੇਢ ਲੱਖ ਰੁਪਏ ਨਕਦੀ ਚੋਰੀ ਕਰ ਕੇ ਲੈ ਗਏ।
ਉਨ੍ਹਾਂ ਪੁਲਿਸ ਤੋਂ ਸੀਸੀ ਟੀਵੀ ਕੈਮਰੇ ਦੀ ਫੁਟੇਜ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕਰਨ ਅਤੇ ਜਲਦੀ ਚੋਰਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਤਿੰਨ ਵਿਅਕਤੀਆਂ ਨੇ ਰਾਤ 11 ਵਜੇ ਤੋਂ ਸਵੇਰ ਦੇ ਦੋ ਵਜੇ ਤੱਕ ਇਸ ਘਟਨਾ ਨੂੰ ਅੰਜਾਮ ਦਿੱਤਾ।
ਇਸ ਬਾਰੇ ਸੂਚਨਾ ਮਿਲਣ ਮਗਰੋਂ ਮੌਕੇ ’ਤੇ ਪੁੱਜੀ ਪੁਲਿਸ ਨੇ ਕਿਹਾ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜਲਦੀ ਹੀ ਮੁਲਜ਼ਮਾਂ ਨੂੰ ਗਿ੍ਰਫਤਾਰ ਕਰ ਕੇ ਚੋਰੀ ਕੀਤਾ ਗਿਆ ਸਾਮਾਨ ਬਰਾਮਦ ਕਰ ਲਿਆ ਜਾਵੇਗਾ।