ਪਟਿਆਲਾ: ਰਾਜਪੁਰਾ ਰੋਡ ‘ਤੇ ਇੱਕ ਸਕੂਲ ਦੇ ਨੇੜੇ ਕੂੜੇ ਦੇ ਢੇਰ ਤੋਂ ਸੱਤ ਤੋਂ ਅੱਠ ਰਾਕੇਟ ਲਾਂਚਰ ਬਰਾਮਦ ਕੀਤੇ ਗਏ ਹਨ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਟੀਮ ਉਸਨੂੰ ਲਾਹੌਰੀ ਗੇਟ ਥਾਣੇ ਲੈ ਗਈ।
ਸੂਚਨਾ ਮਿਲਦੇ ਹੀ ਬੰਬ ਨਿਰੋਧਕ ਦਸਤਾ ਮੌਕੇ ‘ਤੇ ਪਹੁੰਚ ਗਿਆ। ਜਾਂਚ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਗੋਲਿਆਂ ਵਿੱਚ ਕੋਈ ਵਿਸਫੋਟਕ ਨਹੀਂ ਹੈ। ਐਸਐਸਪੀ ਨਾਨਕ ਨੇ ਇਸ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਹ ਬੰਬ ਵਰਗੀ ਚੀਜ਼ ਕਿੱਥੋਂ ਆਈ, ਇਸ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਮਾਮਲੇ ਸਬੰਧੀ ਐਸਐਸਪੀ ਪਟਿਆਲਾ ਨੇ ਦੱਸਿਆ ਕਿ ਇਸ ਸਬੰਧੀ ਜਾਣਕਾਰੀ ਇੱਕ ਰਾਹਗੀਰ ਨੇ ਦਿੱਤੀ ਸੀ। ਉਸ ਤੋਂ ਤੁਰੰਤ ਬਾਅਦ ਪੁਲਿਸ ਨੇ ਇਸ ਸਬੰਧੀ ਐਕਸ਼ਨ ਲਿਆ। ਬੋਮਸਕੋਡ ਦੀ ਟੀਮ ਅਤੇ ਆਰਮੀ ਨੂੰ ਵੀ ਇਤਲਾਹ ਕਰ ਦਿੱਤਾ ਗਿਆ। ਇਸ ਦੀ ਪੂਰੀ ਜਾਂਚ ਕਰਨ ਸੀਸੀਟੀਵੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਐਸਐਸਪੀ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਕੋਈ ਕਬਾੜੀਆਂ ਇਸ ਥਾਂ ’ਤੇ ਇਸ ਨੂੰ ਸੁੱਟ ਕੇ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।