ਚੰਡੀਗੜ੍ਹ: ਹਰਿਆਣਾ ਦੇ ਫਤਿਹਾਬਾਦ ਤੋਂ ਚੰਡੀਗੜ੍ਹ ਜਾ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ।ਜਾਣਕਾਰੀ ਮੁਤਾਬਕ ਬੱਸ ਵਿੱਚ ਸਵਾਰ 24 ਲੋਕ ਜ਼ਖਮੀ ਹੋਏ ਹਨ।
ਪਿੰਡ ਵਾਸੀਆਂ ਦੀ ਮਦਦ ਨਾਲ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਐਂਬੂਲੈਂਸ ਨੂੰ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਜ਼ਖਮੀਆਂ ਨੂੰ ਟੋਹਾਣਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਸ ਦੌਰਾਨ ਸੜਕ ਦੀ ਮਾੜੀ ਹਾਲਤ ਤੋਂ ਗੁੱਸੇ ਵਿੱਚ ਆਏ ਲੋਕਾਂ ਨੇ ਮੌਕੇ ’ਤੇ ਜਾਮ ਲਗਾ ਦਿੱਤਾ, ਜਿਸ ਕਾਰਨ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ।
ਜਾਣਕਾਰੀ ਅਨੁਸਾਰ ਫਤਿਹਾਬਾਦ ਡਿਪੂ ਦੀ ਰੋਡਵੇਜ਼ ਦੀ ਬੱਸ ਅੱਜ ਸਵੇਰੇ ਫਤਿਹਾਬਾਦ ਤੋਂ ਚੰਡੀਗੜ੍ਹ ਲਈ ਰਵਾਨਾ ਹੋਈ ਸੀ। ਇਸੇ ਦੌਰਾਨ ਬੱਸ ਅਚਾਨਕ ਸੜਕ ਦੇ ਕਿਨਾਰੇ ਮਿੱਟੀ ਧਸਣ ਕਾਰਨ ਪਲਟ ਗਈ ਅਤੇ ਹਫੜਾ-ਦਫੜੀ ਮਚ ਗਈ। ਆਸ-ਪਾਸ ਕੰਮ ਕਰ ਰਹੇ ਲੋਕ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਬੱਸ ‘ਚ ਸਵਾਰ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ।
ਇੱਕ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਦੂਜੇ ਪਾਸੇ ਪਿੰਡ ਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜਦੋਂ ਤੋਂ ਮੁੱਖ ਸੜਕ ’ਤੇ ਪੁਲ ਬਣ ਰਿਹਾ ਹੈ, ਉਦੋਂ ਤੋਂ ਇਸ ਦਾ ਕੋਈ ਬਦਲਵਾਂ ਪ੍ਰਬੰਧ ਨਹੀਂ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।