ਸਿੰਘੂ ਬਾਰਡਰ ‘ਤੇ ਹੋਏ ਕਤਲ ਪਿੱਛੇ ਖੂਫੀਆਂ ਏਜੰਸੀਆਂ ਦਾ ਹੱਥ ਹੋਣ ਦਾ ਸ਼ੱਕ: ਸੁਨੀਲ ਜਾਖੜ

TeamGlobalPunjab
3 Min Read

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਸਰ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸਿੰਘੂ ਬਾਰਡਰ ‘ਤੇ ਇੱਕ ਵਿਅਕਤੀ ਦੇ ਹੋਏ ਕਤਲ ਦੇ ਮਾਮਲੇ ‘ਚ ਕੇਂਦਰ ਦੀਆਂ ਖੂਫੀਆਂ ਏਜੰਸੀਆਂ ਦਾ ਹੱਥ ਹੋਣ ਦਾ ਸ਼ੱਕ ਪ੍ਰਗਟ ਕਰਦਿਆਂ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਅੰਦੋਲਣ ਨੂੰ ਇਕ ਧਰਮ ਵਿਸੇਸ਼ ਦਾ ਅੰਦੋਲਣ ਸਿੱਧ ਕਰਨ ਅਤੇ ਸਿੱਖਾਂ ਅਤੇ ਨਿਹੰਗ ਜੱਥੇਬੰਦੀਆਂ ਵਿਚ ਪਾੜਾ ਪਾਉਣ ਦੀ ਸਾਜਿਸ ਕਰ ਰਹੀ ਹੈ।

ਜਾਖੜ ਨੇ ਜਾਰੀ ਬਿਆਨ ‘ਚ ਕਿਹਾ ਕਿ ਪਿੱਛਲੇ ਦਿਨੀਂ ਕੇਂਦਰੀ ਖੇਤੀ ਮੰਤਰੀ ਨਾਲ ਹੋਈਆਂ ਬੈਠਕਾਂ ਦੀਆਂ ਜਨਤਕ ਹੋਈਆਂ ਤਸਵੀਰਾਂ ਵਿਚ ਇਕ ਸਾਬਕਾ ਪੁਲਿਸ ਕੈਟ ਪਿੰਕੀ ਦੀ ਹਾਜਰੀ ਅਤੇ ਪਿੱਛਲੇ ਦਿਨਾਂ ਦੌਰਾਨ ਇਕ ਤੋਂ ਬਾਅਦ ਇਕ ਸਿਲਸਿਲੇਵਾਰ ਵਾਪਰੀਆਂ ਘਟਨਾਵਾਂ ਸਿੱਧ ਕਰਦੀਆਂ ਹਨ ਕਿ ਕੇਂਦਰ ਸਰਕਾਰ ਪੰਜਾਬ ਦੇ ਅਮਨ ਭਾਈਚਾਰੇ ਨੂੰ ਭੰਗ ਕਰਨ ਲਈ ਸਾਜਿਸਾਂ ਵਿਚ ਸਾਮਿਲ ਹੈ। ਉਨ੍ਹਾਂ ਨੇ ਮੋਦੀ ਸਰਕਾਰ ਨੂੰ ਵਰਜਿਆ ਕਿ ਉਹ ਬਾਰੂਦ ਦੇ ਢੇਰ ਨਾਲ ਖੇਡਣਾ ਬੰਦ ਕਰੇ ।

ਜਾਖੜ ਨੇ ਕਿਹਾ ਕਿ ਕੇਂਦਰ ਦੀਆਂ ਏਂਜਸੀਆਂ ਦੀ ਸ਼ੁਰੂ ਤੋਂ ਹੀ ਕੋਸਿ਼ਸ ਰਹੀ ਹੈ ਕਿ ਕਿਸਾਨਾਂ ਦੇ ਧਰਮ ਨਿਰਪੱਖ ਸੰਘਰਸ਼ ਨੂੰ ਸਿੱਖਾਂ ਦਾ ਸੰਘਰਸ਼ ਐਲਾਣਿਆ ਜਾਵੇ ਅਤੇ ਇਸੇ ਲਈ ਅੰਦੋਲਣ ਕਰ ਰਹੇ ਕਿਸਾਨਾਂ ਨੂੰ ਖਾਲੀਸਤਾਨੀ ਕਿਹਾ ਗਿਆ। ਉਨ੍ਹਾਂ ਨੇ ਕਿਹਾ ਕਿ ਸਿੱਖ ਅਤੇ ਪੰਜਾਬੀ ਦੇਸ਼ ਦੀ ਖੜਗ ਭੁਜਾ ਹਨ ਅਤੇ ਇੰਨ੍ਹਾਂ ਨੇ ਆਪਣੀ ਦੇਸ਼ ਭਗਤੀ ਸਿਰਾਂ ਦੀ ਕੁਰਬਾਨੀ ਦੇ ਕੇ ਸਿੱਧ ਕੀਤੀ ਹੋਈ ਹੈ।

ਉਨ੍ਹਾਂ ਨੇ ਕਿਹਾ ਕਿ ਕੇਂਦਰੀ ਮੰਤਰੀ ਦੀ ਬੈਠਕ ਵਿਚ ਪੁਲਿਸ ਕੈਟ ਦਾ ਹੋਣਾ ਕੇਂਦਰ ਸਰਕਾਰ ਦੀ ਮੰਸਾਂ ਤੇ ਸਵਾਲ ਖੜੇ ਕਰਦਾ ਹੈ।ਉਨ੍ਹਾਂ ਨੇ ਕਿਹਾ ਕਿ ਨਿਹੰਗ ਜੱਥੇਬੰਦੀਆਂ ਗੁਰੂ ਦੀ ਲਾੜਲੀ ਫੌਜ਼ ਹਨ ਪਰ ਸਿੰਘੂ ਬਾਰਡਰ ਦੀ ਘਟਨਾ ਕਿੰਨ੍ਹਾਂ ਨੇ ਕਿਸ ਨੂੰ ਪ੍ਰੇਰ ਕੇ ਕਰਵਾਈ ਜਾ ਕਿੰਨਾਂ ਹਲਾਤਾਂ ਵਿਚ ਵਾਪਰੀ ਇਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਕਤਲ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਘੱਟ ਹੋਵੇਗੀ ਪਰ ਇਸ ਸਾਰੇ ਵਰਤਾਰੇ ਵਿਚ ਏਂਜਸੀਆਂ ਸਿੱਖਾਂ, ਨਿੰਹਗਾਂ, ਕਿਸਾਨਾਂ ਅਤੇ ਐਸਸੀ ਭਾਈਚਾਰਿਆਂ ਦੇ ਅੰਦਰ ਵੀ ਪਾੜੇ ਪਾਉਣ ਦੀ ਫਿਰਾਕ ਵਿਚ ਹਨ, ਜਿਸ ਤੋਂ ਸਭ ਨੂੰ ਸੁਚੇਤ ਰਹਿਣ ਦੀ ਜਰੂਰਤ ਹੈ।

- Advertisement -

ਜਾਖੜ ਨੇ ਕਿਹਾ ਕਿ ਨਿਹੰਗ ਜੱਥੇਬੰਦੀਆਂ ਦਾ ਦਿੱਲੀ ਤੇ ਬਾਰਡਰਾਂ ਦੇ ਹੋਣਾਂ ਅੰਦੋਲਣ ਲਈ ਨੁਕਸਾਨਦਾਇਕ ਬਿਲਕੁਲ ਨਹੀਂ ਹੈ ਕਿਉਂਕਿ ਉਨ੍ਹਾਂ ਦੇ ਉਥੇ ਹੋਣ ਨਾਲ ਹੀ ਭਾਜਪਾ ਦੇ ਦੰਬਗਾਂ ਨੇ ਅੰਦੋਲਣਕਾਰੀ ਕਿਸਾਨਾਂ ਨੂੰ ਉਥੇ ਉਠਾਉਣ ਦਾ ਹੌਂਸਲਾ ਨਹੀਂ ਸੀ ਕੀਤਾ ਪਰ ਜ਼ੇਕਰ ਉਹ ਉਥੇ ਨਾ ਹੋਏ ਤਾਂ ਅੰਦੋਲਣ ਕਮਜੋਰ ਹੋਵੇਗਾ।

Share this Article
Leave a comment