ਪੰਜਾਬ ਦੀਆਂ ਨਹਿਰਾਂ ’ਚ ਅੱਜ ਤੋਂ 1 ਫਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ ਅੱਜ ਯਾਨੀ 25 ਜਨਵਰੀ ਤੋਂ 1 ਫਰਵਰੀ 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਅਤੇ ਇਸ ਦੀ ਨਹਿਰਾਂ ਜਿਵੇਂ ਕਿ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਘੱਗਰ ਅਤੇ ਇਸ ਵਿੱਚੋਂ ਨਿਕਲਦੀਆਂ ਨਹਿਰਾਂ, ਜਿਵੇਂ ਘੱਗਰ ਬ੍ਰਾਂਚ ਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪਾਣੀ ਦਿੱਤਾ ਜਾਵੇਗਾ ਅਤੇ ਬਾਕੀ ਬਚਦੇ ਪਾਣੀ ਦੀ ਸਪਲਾਈ ਗਰੁੱਪ ‘ਏ’ ਦੀ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਦਿੱਤੀ ਜਾਵੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਹਰੀਕੇ ਸਿਸਟਮ ਦੇ ਰਜਬਾਹਿਆਂ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਏ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਵਿੱਚੋਂ ਨਿਕਲਦੀ ਮੇਨ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਲਾਹੌਰ ਬ੍ਰਾਂਚ, ਸਭਰਾਓਂ ਬ੍ਰਾਂਚ ਅਤੇ ਕਸੂਰ ਬ੍ਰਾਂਚ ਲੋਅਰ ਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

- Advertisement -

Share this Article
Leave a comment