ਹਾੜ੍ਹੀ ਦੇ ਮੌਸਮ ਲਈ ਨਹਿਰਾਂ ਵਿੱਚ ਪਾਣੀ ਛੱਡਣ ਬਾਰੇ ਵੇਰਵੇ ਜਾਰੀ

TeamGlobalPunjab
2 Min Read

ਚੰਡੀਗੜ੍ਹ : ਜਲ ਸਰੋਤ ਵਿਭਾਗ ਵੱਲੋਂ ਹਾੜ੍ਹੀ ਦੇ ਸੀਜ਼ਨ ਦੌਰਾਨ 23 ਜਨਵਰੀ ਤੋਂ 30 ਜਨਵਰੀ, 2020 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਬਾਰੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਕਿ ਅਬੋਹਰ ਬ੍ਰਾਂਚ, ਪਟਿਆਲਾ ਫੀਡਰ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।

ਹਰੀਕੇ ਅਤੇ ਫਿਰੋਜ਼ਪੁਰ ਹੈੱਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਜਿਵੇਂ ਕਿ ਸਰਹਿੰਦ ਫੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਜਿਹੜੇ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਸਰਹਿੰਦ ਫੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿੱਚੋਂ ਨਿਕਲਦੀ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ ਜਦੋਂਕਿ ਸਭਰਾਓਂ ਬ੍ਰਾਂਚ, ਲਾਹੌਰ ਬ੍ਰਾਂਚ ਅਤੇ ਮੇਨ ਬਰਾਂਚ ਲੋਅਰ ਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

- Advertisement -

Share this Article
Leave a comment