ਬਰੇਟਾ ਦੇ ਸੁੰਦਰੀਕਰਨ ਅਤੇ ਵਿਕਾਸ ਲਈ 167.41 ਲੱਖ ਰੁਪਏ ਖਰਚੇ ਜਾਣਗੇ : ਡਾ.ਨਿੱਜਰ

Prabhjot Kaur
2 Min Read

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਬੁਨਿਆਦੀ ਸਹੂਲਤਾਂ ਅਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਮੰਤਰੀ, ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਰੇਟਾ ਦੇ ਵਿਕਾਸ ਅਤੇ ਸੰਦਰੀਕਰਨ ਲਈ 167.71 ਲੱਖ ਰੁਪਏ ਖਰਚੇ ਜਾਣਗੇ। ਇਨ੍ਹਾਂ ਕੰਮਾਂ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਬਰੇਟਾ ਵਿੱਖੇ ਸਾਫ਼ ਸਫ਼ਾਈ ਅਤੇ ਹੋਰ ਕੰਮ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਜਦੂਰਾਂ ਦੀਆਂ ਸੇਵਾਵਾਂ ਲਈਆਂ ਜਾਵੇਗੀ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ਤੇ ਪਾਣੀ ਦੀ ਨਿਕਾਸੀ ਲਈ ਨਾਲੀਆ ਦਾ ਨਿਰਮਾਣ ਅਤੇ ਰਿਪੇਅਰ ਕੀਤੀ ਜਾਵੇਗੀ। ਇਸੇ ਤਰ੍ਹਾਂ ਵੱਖ-ਵੱਖ ਥਾਵਾਂ ਤੇ ਪ੍ਰੀ-ਕਾਸਟ ਸੀਮੇਂਟ ਦੀਆਂ ਪਾਈਪਾਂ ਐਨ.ਪੀ.-2 ਲਗਾਈਆਂ ਜਾਣਗੀਆਂ ਅਤੇ ਹੋਰ ਵੱਖ-ਵੱਖ ਤਰ੍ਹਾਂ ਦੇ ਕੰਮ ਕੀਤੇ ਜਾਣਗੇ।

ਡਾ. ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁੱਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਇਸ ਲਈ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੰਮ ਵਿੱਚ ਗੁਣਵੱਤਾ ਲਿਆਂਦੀ ਜਾਵੇ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment