‘ਮਿਡ-ਡੇ-ਮੀਲ ਵਰਕਰਾਂ ਦੀ ਤਨਖਾਹ ਲਈ 204 ਕਰੋੜ ਰੁਪਏ ਜਾਰੀ’: ਹਰਜੋਤ ਸਿੰਘ ਬੈਂਸ

Rajneet Kaur
2 Min Read

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਮਿਡ-ਡੇ-ਮੀਲ ਵਰਕਰਾਂ ਦੀਆਂ ਤਨਖਾਹਾਂ ਲਈ 204 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ ਅਤੇ ਇਹ ਤਨਖਾਹ ਅਗਲੇ 2-3 ਦਿਨਾਂ ਵਿੱਚ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੋ ਜਾਵੇਗੀ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰੈਸ ਬਿਆਨ ਰਾਹੀਂ ਕੀਤਾ।

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ੍ਰੀ ਅਨੰਦਪੁਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ)ਨੰਗਲ ਅਤੇ ਸਰਕਾਰੀ ਹਾਈ ਸਕੂਲ ਦਸਗਰਾਈ ਦਾ ਦੌਰਾ ਕੀਤਾ ਜਿੱਥੇ ਮਿਡ ਡੇ ਮੀਲ ਵਰਕਰਾਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਬੀਤੇ ਤਿੰਨ ਮਹੀਨਿਆ ਤੋਂ ਤਨਖਾਹ ਨਹੀਂ ਮਿਲ਼ੀ। ਇਸ ‘ਤੇ ਉਨ੍ਹਾਂ ਤੁਰੰਤ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਇਸ ਬਾਬਤ ਗੱਲ ਕੀਤੀ ਜਿਸ ਤੇ ਉਨ੍ਹਾਂ ਦੱਸਿਆ ਕਿ ਵਿੱਤ ਵਿਭਾਗ ਤੋਂ ਕਿਸੇ ਕਾਰਨ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ ਜਾਰੀ ਕਰਨ ਲਈ ਲੋੜੀਂਦੇ ਫੰਡ ਜਾਰੀ ਨਹੀਂ ਕੀਤੇ ਗਏ।

ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਉਹ ਇਸ ਮਸਲੇ ਦੇ ਜਲਦੀ ਹੱਲ ਲਈ ਤੁਰੰਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮਿਲੇ ਹਨ। ਬੈਂਸ ਨੇ ਕਿਹਾ ਕਿ ਮਿਡ-ਡੇ-ਮੀਲ ਵਰਕਰਾਂ ਦੀਆਂ ਤਨਖਾਹਾਂ ਅਗਲੇ ਦੋ-ਤਿੰਨ ਦਿਨਾਂ ਵਿੱਚ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੋ ਜਾਣਗੀਆਂ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment