ਮਾਲੇਰਕੋਟਲਾ ਦੇ ਸੁੰਦਰੀਕਰਨ ਅਤੇ ਵਿਕਾਸ ਲਈ 734.98 ਲੱਖ ਰੁਪਏ ਖਰਚੇ ਜਾਣਗੇ : ਡਾ.ਨਿੱਜਰ

Global Team
1 Min Read

ਚੰਡੀਗੜ੍ਹ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਾਲੇਰਕੋਟਲਾ ਦੇ ਸੁੰਦਰੀਕਰਨ ਅਤੇ ਵਿਕਾਸ ਲਈ ਸੂਬਾ ਸਰਕਾਰ ਵੱਲੋਂ 734.98 ਲੱਖ ਰੁਪਏ ਖਰਚੇ ਜਾਣਗੇ। ਵਿਭਾਗ ਨੇ ਇਨ੍ਹਾਂ ਕੰਮਾਂ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵੱਖ-ਵੱਖ ਕੰਮਾਂ ਲਈ ਸੇਵਾਵਾਂ ਲਈਆਂ ਜਾਣਗੀਆਂ ਤਾਂ ਜੋ ਮਾਲੇਰਕੋਟਲਾ ਦੇ ਵਿਕਾਸ, ਸਫਾਈ ਅਤੇ ਰੱਖ-ਰਖਾਅ ਦੇ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਆਮ ਮੁਰੰਮਤ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਅਤੇ ਗਲੀਆਂ ਵਿੱਚ ਟਾਈਲਾਂ ਲਗਾਉਣ, ਇੰਟਰਲਾਕਿੰਗ ਅਤੇ ਮਿੱਟੀ ਭਰਨ ਦਾ ਕੰਮ ਕੀਤਾ ਜਾਵੇਗਾ।

ਇਸੇ ਤਰ੍ਹਾਂ ਸੱਤਾ ਚੌਕ ਤੋਂ ਕੇਲੋਂ ਗੇਟ ਮਲੇਰਕੋਟਲਾ ਤੱਕ ਦਾ ਸੁੰਦਰੀਕਰਨ, ਸੀਸੀ ਫਲੋਰਿੰਗ, ਸ਼ਹਿਰ ਵਿੱਚ ਵਾਟਰ ਸਪਲਾਈ ਲਾਈਨ ਦੀ ਮੁਰੰਮਤ ਅਤੇ ਰੱਖ-ਰਖਾਅ, ਟ੍ਰੀ ਗਾਰਡ ਲਗਾਉਣ ਦਾ ਕੰਮ ਵੀ ਨੇਪਰੇ ਚਾੜ੍ਹਿਆ ਜਾਵੇਗਾ।

ਡਾ. ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਨਿਯਮਾਂ ਦੀ ਸੁਚੱਜੇ ਢੰਗ ਨਾਲ ਪਾਲਣਾ ਕਰਨ।

Share This Article
Leave a Comment