ਨਾਮਜ਼ਦਗੀਆਂ ਦੇ ਆਖ਼ਰੀ ਦਿਨ ਕਈ ਪਿੰਡਾਂ ‘ਚ ਹੰਗਾਮਾ, ਕਿਤੇ ਫਾਇਰਿੰਗ ਤਾਂ ਕਿਤੇ ਫਾੜੀਆਂ ਫਾਈਲਾਂ

Global Team
3 Min Read

ਮੁਹਾਲੀ : ਪੰਚਾਇਤੀ ਚੋਣਾਂ ਦੀ ਨਾਮਜ਼ਦਗੀਆਂ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਸਰਪੰਚ ਅਤੇ ਪੰਚ ਦੀ ਚੋਣ ਲੜਨ ਵਾਲੇ ਉਮੀਦਵਾਰਾਂ ਦੀਆਂ ਸਵੇਰ ਤੋਂ ਹੀ ਲੰਮੀਆਂ ਲਾਈਨਾਂ ਲੱਗ ਗਈਆਂ ਹਨ। ਇੱਕ ਪਾਸੇ ਮੋਗਾ ‘ਚ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਅਣਪਛਾਤੇ ਲੋਕਾਂ ਨੇ ਗੋਲੀਆਂ ਚਲਾਈਆਂ ਅਤੇ ਫਿਰ ਲੋਕਾਂ ਦੀਆਂ ਫਾਈਲਾਂ ਪਾੜ ਦਿੱਤੀਆਂ, ਜਿਸ ਤੋਂ ਬਾਅਦ ਪੁਲਿਸ ਨੇ ਰੈੱਡ ਕਰਾਸ ਕੇਂਦਰ ਵਾਲੀ ਇਮਾਰਤ ਦੇ ਬਾਹਰ ਪੁਲਿਸ ਨੂੰ ਤਾਇਨਾਤ ਕਰ ਦਿੱਤਾ ਹੈ।

ਉੱਥੇ ਹੀ ਜ਼ੀਰਾ ’ਚ ਸਥਿਤੀ ਬੇਕਾਬੂ ਹੁੰਦੀ ਨਜ਼ਰ ਆ ਰਹੀ ਹੈ, ਜਿਸ ਤੋਂ ਬਾਅਦ ਪ੍ਰਸਾਸ਼ਨ ਨੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤੀ ਹੈ ਅਤੇ ਕਈ ਥਾਈਂ ਮਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ ਹੈ। ਪੰਚਾਇਤੀ ਚੋਣਾਂ ਦੇ ਚੱਲਦਿਆਂ ਫ਼ਾਈਲਾਂ ਬਲਾਕ ਦਫ਼ਤਰ ਜਮਾ ਕਰਵਾਉਣ ਨੂੰ ਲੈ ਕੇ ਬਲਾਕ ਦਫ਼ਤਰ ਸ਼ਹਿਣਾ ਵਿਖੇ ਸਥਿਤੀ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ।

ਦੂਜੇ ਪਾਸੇ  ਖਡੂਰ ਸਾਹਿਬ ਦੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਨਾਮਜ਼ਦਗੀਆਂ ਭਰਨ ਵਾਲਿਆਂ ਦੀ ਵੱਡੀ ਭੀੜ ਇਕੱਠੀ ਹੋ ਗਈ ਹੈ ਅਤੇ ਪੁਲਿਸ ਦੇ ਇੰਤਜ਼ਾਮ ਤੋਂ ਬਾਅਦ ਵੀ ਇਕੱਠ ਨਾਲ ਸੜਕ ਜਾਮ ਹੋ ਗਈ ਹੈ।

ਇਹ ਵੀ ਪੜ੍ਹੋ: ਸਤਿੰਦਰ ਸਰਤਾਜ ਨੇ ਦਸਤਾਰ ਦੀ ਕੀਤੀ ਬੇਅਦਬਦੀ! ਭਾਜਪਾ ਨੇ ਚੁੱਕੇ ਵੱਡੇ ਸਵਾਲ

ਇਸ ਤੋਂ ਇਲਾਵਾ ਤਲਵੰਡੀ ਭਾਈ ਅੰਦਰ ਅਣਪਛਾਤੇ ਵਿਅਕਤੀ ਵਲੋਂ ਗੋਲੀ ਚਲਾਉਣ ਅਤੇ ਭੀੜ ’ਚ ਮੌਜੂਦ ਸ਼ਰਾਰਤੀ ਅਨਸਰਾਂ ਵਲੋਂ ਗੱਡੀਆਂ ਦੀ ਭੰਨ ਤੋੜ ਕਰਨ ਦੀ ਖ਼ਬਰ ਸਾਹਮਣੇ ਆਈ ਹੈ।

ਇਸ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਚੀਮਾ ਨੇ ਇੱਕ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਇੱਕ ਮਹਿਲਾ ਉਮਦਵਾਰ ਤੋਂ ਸਦੇ ਕਾਗਜ਼ ਖੋਹ ਲਏ ਗਏ। ਇਸ ਮਾਮਲੇ ਧਰਮਕੋਟ ਦਾ ਹੈ ਜਿੱਥੇ ਪੁਲਿਸ ਦੀ ਮੌਜੂਦਗੀ ਵਿੱਚ ਮਹਿਲਾ ਤੋਂ ਨਾਮਜ਼ਦਗੀ ਪੱਤਰ ਖੋਹ ਲਏ ਗਏ। ਉਹ ਮਦਦ ਲਈ ਦੁਹਾਈ ਦੇ ਰਹੀ ਹੈ। ਮਹਿਲਾ ਡਿਊਟੀ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ‘ਤੇ ਉਨ੍ਹਾਂ ਦੇ ਕਾਗਜ਼ ਖੋਹਣ ਵਾਲੇ ਦੋਸ਼ੀਆਂ ਨਾਲ ਮਿਲੀਭੁਗਤ ਕਰਨ ਦਾ ਦੋਸ਼ ਲਗਾ ਰਹੀ ਹੈ। ਚੀਮਾ ਨੇ ਕਿਹਾ ਕਿ ਐਸ.ਈ.ਸੀ. ਨੂੰ ਧਰਮਕੋਟ ਦੀਆਂ ਇਨ੍ਹਾਂ ਘਟਨਾਵਾਂ ਦਾ ਨੋਟਿਸ ਲੈਣਾ ਚਾਹੀਦਾ ਹੈ।

Share This Article
Leave a Comment