ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਰੁਲਦੂ ਸਿੰਘ ਮਾਨਸਾ ਨੇ ਪੁਲਿਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਆਪਣੀ ਪੁਲਿਸ ਸੁਰੱਖਿਆ ਵਾਪਸ ਕਰ ਦਿੱਤੀ ਹੈ।ਮੋਗਾ ਵਿਖੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ‘ਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਰੁਲਦੂ ਸਿੰਘ ਮਾਨਸਾ ਨੇ ਆਪਣੀ ਪੁਲਿਸ ਸੁਰੱਖਿਆ ਵਾਪਸ ਕਰਨ ਦਾ ਐਲਾਨ ਕੀਤਾ ਹੈ।

ਇਸ ਬਾਰੇ ਰੁਲਦੂ ਸਿੰਘ ਮਾਨਸਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੇਸ਼ਕ ਉਹ ਪਹਿਲਾਂ ਵੀ ਗੰਨਮੈਨ ਲੈਣ ਲਈ ਸਹਿਮਤ ਨਹੀਂ ਸਨ ਅਤੇ ਪੁਲਿਸ ਵਲੋਂ ਜ਼ੋਰ ਦੇਣ ਦੇ ਬਾਵਜੂਦ ਕੁਝ ਦਿਨ ਪਹਿਲਾਂ ਉਨ੍ਹਾਂ ਲਿਖਤੀ ਤੌਰ ‘ਤੇ ਗੰਨਮੈਨ ਲੈਣ ਤੋਂ ਇਨਕਾਰ ਵੀ ਕਰ ਦਿੱਤਾ ਸੀ, ਪਰ ਕਿਸਾਨ ਲੀਡਰਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਲਈ ਉਪਰੋਂ ਆਈਆਂ ਹਿਦਾਇਤਾਂ ਦੇ ਹਵਾਲੇ ਨਾਲ ਪੁਲਿਸ ਅਧਿਕਾਰੀਆਂ ਵਲੋਂ ਵਾਰ ਵਾਰ ਸੁਰਖਿਆ ਗਾਰਡ ਲੈਣ ਲਈ ਅਪੀਲ ਕਰਨ ਅਤੇ ਜਥੇਬੰਦੀ ਦੇ ਕੁਝ ਆਗੂਆਂ ਵਲੋਂ ਵੀ ਇਹ ਗੱਲ ਮੰਨ ਲੈਣ ਦੀ ਰਾਏ ਦੇਣ ‘ਤੇ ਅਖੀਰ ਉਨ੍ਹਾਂ ਨੇ  ਦੁਬਿਧਾ ਵਿਚ ਗੰਨਮੈਨ ਲੈਣਾ ਪ੍ਰਵਾਨ ਕਰ ਕੀਤਾ ਸੀ।

ਪਰ ਕੱਲ ਮੋਗੇ ਵਿਖੇ ਕਿਸਾਨਾਂ ‘ਤੇ ਕੀਤੇ ਲਾਠੀਚਾਰਜ ਨਾਲ ਸਾਬਤ ਹੋ ਗਿਆ ਹੈ ਕਿ ਕੈਪਟਨ ਸਰਕਾਰ ਵਾਂਗ ਸਰਮਾਏਦਾਰ ਸਰਕਾਰਾਂ, ਕਿਸਾਨ ਹਿਤੈਸ਼ੀ ਹੋਣ ਦਾ ਕਿੰਨਾ ਵੀ ਵਿਖਾਵਾ ਕਿਉਂ ਨਾ ਕਰਨ ਪਰ ਹੁਕਮਰਾਨ ਜਮਾਤ ਦੀਆਂ ਸਾਰੀਆਂ ਸਤਾਧਾਰੀ ਪਾਰਟੀਆਂ ਭਾਜਪਾ ਤੇ ਮੋਦੀ ਸਰਕਾਰ ਵਾਂਗ ਕਾਰਪੋਰੇਟ ਕੰਪਨੀਆਂ ਦੀਆਂ ਪਿੱਠੂ ਅਤੇ ਕਿਸਾਨਾਂ ਮਜ਼ਦੂਰਾਂ ਦੀਆਂ ਘੋਰ ਦੋਖੀ ਹਨ। ਰੁਲਦੂ ਸਿੰਘ ਨੇ ਦੱਸਿਆ ਕਿ ਮੋਗਾ ਲਾਠੀਚਾਰਜ ਦੀ ਸੂਚਨਾ ਮਿਲਦਿਆਂ ਹੀ ਮੈਂ ਐੱਸ. ਐੱਸ. ਪੀ. ਮਾਨਸਾ ਨਾਲ ਮੁਲਾਕਾਤ ਕਰਕੇ ਇਸ ਫ਼ੈਸਲੇ ਬਾਰੇ ਸੂਚਿਤ ਕਰ ਦਿੱਤਾ ਸੀ।

ਦੱਸ ਦਈਏ ਕਿ ਤਿੱਖੀ ਬਿਆਨਬਾਜ਼ੀ ਕਰਕੇ ਰੁਲਦੂ ਸਿੰਘ ਮਾਨਸਾ ਵਿਵਾਦਾਂ ਵਿੱਚ ਘਿਰ ਗਏ ਸੀ। ਵਿਵਾਦਤ ਬਿਆਨਬਾਜ਼ੀ ਕਰਕੇ ਹੀ ਉਨ੍ਹਾਂ ਨੂੰ ਪਿਛਲੇ ਕੁਝ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਸੀ। ਇਸ ਕਰਕੇ ਪੰਜਾਬ ਸਰਕਾਰ ਨੇ ਰੁਲਦੂ ਸਿੰਘ ਮਾਨਸਾ ਨੂੰ ਧਮਕੀਆਂ ਸੁਰੱਖਿਆ ਗਾਰਡ ਦਿੱਤੇ ਸਨ।

- Advertisement -

Share this Article
Leave a comment