ਪਾਕਿਸਤਾਨ ਦੀ ਮਦਦ ਲਈ ਅੱਗੇ ਆਇਆ ਰੂਸ, ਕਣਕ ਅਤੇ ਗੈਸ ਦੀ ਕੀਤੀ ਪੇਸ਼ਕਸ਼

Rajneet Kaur
1 Min Read

ਨਿਊਜ਼ ਡੈਸਕ: ਪਾਕਿਸਤਾਨ ਇਸ ਸਮੇਂ ਬਹੁਤ ਬੁਰੀ ਸਥਿਤੀ ‘ਚੋਂ ਗੁਜ਼ਰ ਰਿਹਾ ਹੈ। ਭਿਆਨਕ ਹੜ੍ਹਾਂ ਨੇ ਸਿਆਸੀ ਅਤੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਦੀ ਤਕਲੀਫ਼ ਨੂੰ ਹੋਰ ਵਧਾ ਦਿਤਾ ਹੈ।

ਇਸ ਦੌਰਾਨ ਰੂਸ ਨੇ ਪਾਕਿਸਤਾਨ  ਦੀ ਤਰਫ ਮਦਦ ਦੇਣ ਲਈ ਹੱਥ ਵਧਾਇਆ ਹੈ। ਹਾਲ ਹੀ ‘ਚ ਉਜ਼ਬੇਕਿਸਤਾਨ ‘ਚ ਸ਼ੰਘਾਈ ਸਹਿਯੋਗ ਸੰਗਠਨ (SCO) ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਿਚਾਲੇ ਮੁਲਾਕਾਤ ਹੋਈ ਸੀ। ਇਸ ਮੁਲਾਕਾਤ ਤੋਂ ਬਾਅਦ ਹੀ ਰੂਸ ਨੇ ਪਾਕਿਸਤਾਨ ਵੱਲ ਮਦਦ ਦਾ ਹੱਥ ਵਧਾਇਆ ਹੈ। ਹੁਣ ਈਂਧਨ ਅਤੇ ਹੋਰ ਚੀਜ਼ਾਂ ਦੀਆਂ ਵਧਦੀਆਂ ਕੀਮਤਾਂ ਦਰਮਿਆਨ ਰੂਸ ਨੇ ਪਾਕਿਸਤਾਨ ਨੂੰ ਕਣਕ ਅਤੇ ਗੈਸ ਦੀ ਪੇਸ਼ਕਸ਼ ਕੀਤੀ ਹੈ।

ਪਾਕਿਸਤਾਨ ‘ਚ ਭਾਰੀ ਮੀਂਹ ਅਤੇ ਹੜ੍ਹ ਨੇ ਕਾਫੀ ਨੁਕਸਾਨ ਕੀਤਾ ਹੈ। ਇਸ ਦੇ ਨਾਲ ਹੀ ਇਸ ਕਾਰਨ ਫਸਲ ਵੀ ਤਬਾਹ ਹੋ ਗਈ ਹੈ। ਰੂਸ ਨੇ ਕਿਹਾ ਕਿ ਉਨ੍ਹਾਂ ਕੋਲ ਮੱਧ ਏਸ਼ੀਆਈ ਦੇਸ਼ਾਂ ‘ਚ ਗੈਸ ਪਾਈਪਲਾਈਨ ਹੈ ਅਤੇ ਇਨ੍ਹਾਂ ਨੂੰ ਅਫਗਾਨਿਸਤਾਨ ਦੇ ਰਸਤੇ ਪਾਕਿਸਤਾਨ ਤੱਕ ਵਧਾਇਆ ਜਾ ਸਕਦਾ ਹੈ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment