ਨਿਊਜ਼ ਡੈਸਕ- ਯੂਕਰੇਨ ਅਤੇ ਰੂਸ ਵਿਚਾਲੇ ਸ਼ੁਰੂ ਹੋਈ ਜੰਗ ਤੋਂ ਬਾਅਦ ਪੰਜਾਬ ਵਿੱਚ ਵੀ ਚਿੰਤਾਵਾਂ ਵਧ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਟਵੀਟ ਕਰਕੇ ਇਸ ‘ਤੇ ਚਿੰਤਾ ਪ੍ਰਗਟਾਈ ਹੈ। ਸੀਐਮ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯੂਕਰੇਨ ਵਿੱਚ ਫਸੇ ਭਾਰਤੀਆਂ ਅਤੇ ਖਾਸ ਕਰਕੇ ਪੰਜਾਬੀਆਂ ਨੂੰ ਬਚਾਉਣ ਦੀ ਅਪੀਲ ਕੀਤੀ ਹੈ। ਸੀਐਮ ਚੰਨੀ ਨੇ ਕਿਹਾ ਕਿ ਉਹ ਰੂਸ ਅਤੇ ਯੂਕਰੇਨ ਦੀ ਜੰਗ ਤੋਂ ਚਿੰਤਤ ਹਨ।
Deeply concerned over the ongoing Russia-Ukraine war. I urge Hon’ble PM @narendramodi Ji to intervene for the rescue and safe return of Indians in general and Punjabis in particular, stuck in war hit Ukraine.
— Charanjit Singh Channi (@CHARANJITCHANNI) February 24, 2022
ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਟਵੀਟ ਕੀਤਾ ਕਿ ਮੈਂ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਯੂਕਰੇਨ ਵਿੱਚ ਪੈਦਾ ਹੋ ਰਹੀ ਅਨਿਸ਼ਚਿਤ ਸਥਿਤੀ ਦੇ ਮੱਦੇਨਜ਼ਰ ਭਾਰਤ ਸਰਕਾਰ ਉੱਥੇ ਫਸੇ ਹੋਏ ਸਾਡੇ ਸਾਰੇ ਨਾਗਰਿਕ ਦੀ ਸੁਰੱਖਿਅਤ ਅਤੇ ਤੇਜ਼ੀ ਨਾਲ ਵਾਪਸੀ ਲਈ ਸਾਰੇ ਤੰਤਰ ਸਥਾਪਤ ਕਰੇ।
Given the precarious situation developing in Ukraine, I urge the Govt. of India to put all mechanisms in place for the safe and early return of all our nationals stuck there. @DrSJaishankar
— Capt.Amarinder Singh (@capt_amarinder) February 24, 2022
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੇ ਵਿਵਾਦ ‘ਤੇ ਚਿੰਤਾ ਜ਼ਾਹਰ ਕਰਦਿਆਂ ਵਿਦੇਸ਼ ਮੰਤਰੀ ਨੂੰ ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਹੰਗਾਮੀ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਰੂਸ ਵੱਲੋਂ ਜੰਗ ਦੇ ਐਲਾਨ ਤੋਂ ਬਾਅਦ ਸੈਂਕੜੇ ਪੰਜਾਬੀ ਨੌਜਵਾਨਾਂ ਨੇ ਮਦਦ ਦੀ ਗੁਹਾਰ ਲਗਾਈ ਹੈ। ਉਨ੍ਹਾਂ ਕਿਹਾ ਕਿ ਸਾਰੇ ਭਾਰਤੀਆਂ ਨੂੰ ਤੁਰੰਤ ਏਅਰਲਿਫਟ ਕੀਤਾ ਜਾ ਸਕਦਾ ਹੈ।
Urge External Affairs Minister @DrSJaishankar to take emergency measures to evacuate Indians stranded in #Ukraine, especially hundreds of Punjabi youth who have sent out distress calls after declaration of war by Russia. All Indians may be air-lifted immediately.#UkraineRussia pic.twitter.com/FrEnWoNkey
— Sukhbir Singh Badal (@officeofssbadal) February 24, 2022
ਦੱਸ ਦੇਈਏ ਕਿ ਯੂਕਰੇਨ ਦੇ ਰਾਜਦੂਤ ਇਗੋਰ ਪੋਲਖਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਦਦ ਦੀ ਅਪੀਲ ਕੀਤੀ ਹੈ। ਇੱਕ ਰਿਪੋਰਟ ਮੁਤਾਬਕ ਇਗੋਰ ਪੋਲਖਾ ਨੇ ਕਿਹਾ ਕਿ ਭਾਰਤ ਅਤੇ ਰੂਸ ਦੇ ਸਬੰਧ ਚੰਗੇ ਹਨ। ਨਵੀਂ ਦਿੱਲੀ ਯੂਕਰੇਨ-ਰੂਸ ਵਿਵਾਦ ਨੂੰ ਕੰਟਰੋਲ ਕਰਨ ਵਿੱਚ ਅਹਿਮ ਯੋਗਦਾਨ ਦੇ ਸਕਦਾ ਹੈ। ਅਜਿਹੀ ਸਥਿਤੀ ਵਿੱਚ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਸਾਡੇ ਰਾਸ਼ਟਰਪਤੀ ਵਲੋਡਿਮੀਰ ਜ਼ੇਲੇਨਸਕੀ ਨਾਲ ਤੁਰੰਤ ਸੰਪਰਕ ਕਰਨ ਦੀ ਬੇਨਤੀ ਕਰਦੇ ਹਾਂ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.