ਰੂਸ ਦੇ ਰਾਸ਼ਟਰਪਤੀ ਪੁਤਿਨ ਪਹੁੰਚੇ ਦਿੱਲੀ, ਹੈਦਰਾਬਾਦ ਹਾਊਸ ‘ਚ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ

TeamGlobalPunjab
2 Min Read

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਹਾਊਸ ‘ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਭਾਰਤ-ਰੂਸ ਸਬੰਧ ਪਹਿਲਾਂ ਨਾਲੋਂ ਜ਼ਿਆਦਾ ਮਜ਼ਬੂਤ ​​ਹਨ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕੋਵਿਡ ਦੁਆਰਾ ਦਰਪੇਸ਼ ਚੁਣੌਤੀਆਂ ਦੇ ਬਾਵਜੂਦ, ਭਾਰਤ-ਰੂਸ ਸਬੰਧਾਂ ਦੇ ਵਿਕਾਸ ਦੀ ਗਤੀ ਵਿੱਚ ਕੋਈ ਬਦਲਾਅ ਨਹੀਂ ਆਇਆ ਹੈ।

ਦੂਜੇ ਪਾਸੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਕਹਿਣਾ ਕਿ ਭਾਰਤ ਸਾਡਾ ਲੰਬੇ ਸਮੇਂ ਤੋਂ ਦੋਸਤ ਹੈ। ਦੇਸ਼ਾਂ ਵਿਚਾਲੇ ਵਪਾਰ ਵਧਿਆ ਹੈ। ਅਸੀਂ ਭਾਰਤ ਨੂੰ ਇੱਕ ਮਹਾਨ ਸ਼ਕਤੀ ਵਜੋਂ ਦੇਖਦੇ ਹਾਂ ਅਤੇ ਸਾਡੇ ਫੌਜੀ ਸਬੰਧ ਬੇਮਿਸਾਲ ਹਨ। ਇਸ ਸਾਲ ਭਾਰਤ-ਰੂਸ ਦੁਵੱਲੇ ਵਪਾਰ ਵਿੱਚ 38% ਦਾ ਵਾਧਾ ਹੋਇਆ ਹੈ।

- Advertisement -

Share this Article
Leave a comment