ਸਚਿਨ ਪਾਇਲਟ ਨੂੰ ਉਪ ਮੁੱਖ ਮੰਤਰੀ ਤੇ ਪ੍ਰਦੇਸ਼ ਪਾਰਟੀ ਪ੍ਰਧਾਨ ਦੇ ਅਹੁਦਿਆਂ ਤੋਂ ਹਟਾਇਆ

TeamGlobalPunjab
1 Min Read

ਨਵੀਂ ਦਿੱਲੀ: ਰਾਜਸਥਾਨ ਵਿੱਚ ਕਾਂਗਰਸ ਸਰਕਾਰ ਵਿਚਲੇ ਸੰਕਟ ਦੌਰਾਨ ਪਾਰਟੀ ਨੇ ਬਾਗ਼ੀ ਨੇਤਾ ਸਚਿਨ ਪਾਇਲਟ ਨੂੰ ਉਪ ਮੁੱਖ ਮੰਤਰੀ ਦੇ ਨਾਲ ਨਾਲ ਰਾਜ ਦੀ ਪਾਰਟੀ ਇਕਾਈ ਦੇ ਪ੍ਰਧਾਨ ਤੋਂ ਹਟਾ ਦਿੱਤਾ ਗਿਆ ਹੈ। ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦੱਸਿਆ ਕਿ ਰਾਜ ਵਿੱਚ ਮੰਤਰੀ ਵਿਸ਼ਵੇਂਦਰ ਸਿੰਘ ਤੇ ਰਮੇਸ਼ ਮੀਨਾ ਨੂੰ ਵੀ ਹਟਾ ਦਿੱਤਾ ਗਿਆ ਹੈ। ਸਚਿਨ ਦੀ ਥਾਂ ਗੋਵਿੰਦ ਸਿੰਘ ਡੋਟਾਸਰਾ ਨੂੰ ਰਾਜਸਥਾਨ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ।

ਵਿਧਾਇਕ ਦਲ ਦੀ ਬੈਠਕ ਤੋਂ ਬਾਅਦ ਕਾਂਗਰਸ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ, ਭਾਜਪਾ ਨੇ ਰਾਜਸਥਾਨ ਦੀ  ਜਨਤਾ ਵਲੋਂ ਚੁਣੀ ਗਈ ਕਾਂਗਰਸ ਸਰਕਾਰ ਨੂੰ ਗਿਰਾਉਣ ਦੀ ਸਾਜਿਸ਼ ਕੀਤੀ ਹੈ। ਬੀਜੇਪੀ ਨੇ ਸੱਤਾਬਲ ਨਾਲ ਕਾਂਗਰਸ ਪਾਰਟੀ ਅਤੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ।

ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਸਚਿਨ ਪਾਇਲਟ ਬੀਜੇਪੀ ਦੇ ਜਾਲ ਵਿੱਚ ਫਸ ਗਏ ਅਤੇ ਕਾਂਗਰਸ ਸਰਕਾਰ ਨੂੰ ਗਿਰਾਉਣ ‘ਚ ਲਗ ਗਏ। ਪਿਛਲੇ 72 ਘੰਟੇ ਤੋਂ ਕਾਂਗਰਸ ਹਾਈ ਕਮਾਨ ਨੇ ਸਚਿਨ ਪਾਇਲਟ ਅਤੇ ਹੋਰ ਆਗੂਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ। ਕਾਂਗਰਸ ਵਲੋਂ ਲਗਾਤਾਰ ਸਚਿਨ ਪਾਇਲਟ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨੇ ਲਗਾਤਾਰ ਹਰ ਗੱਲ ਨੂੰ ਨਕਾਰਿਆ।

 

- Advertisement -

Share this Article
Leave a comment