ਚੰਡੀਗੜ੍ਹ: ਡਰੱਗ ਮਾਮਲੇ ਵਿੱਚ ਫਸੇ ਪੰਜਾਬ ਪੁਲਿਸ ਦੇ ਬਰਖਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਵਧਦੀਆਂ ਨਜ਼ਰ ਆ ਰਹੀਆਂ ਹਨ। ਹੁੰਦਲ ਨੂੰ ਹੁਣ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਮਿਲਿਆ ਹੈ।
ਸੁਪਰੀਮ ਕੋਰਟ ਨੇ ਡਰੱਗ ਰੈਕੇਟ ਮਾਮਲੇ ਵਿੱਚ ਬਰਖਾਸਤ ਏਆਈਜੀ ਰਾਜਜੀਤ ਹੁੰਦਲ ਨੂੰ ਰੈਗੁਲਰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮੰਗਲਵਾਰ ਨੂੰ ਹੋਈ ਸੁਣਵਾਈ ‘ਚ ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ‘ਚ ਨਸ਼ੇ ਦੀ ਤਸਕਰੀ ਆਮ ਹੋ ਗਈ ਹੈ, ਇਹ ਸੂਬੇ ਲਈ ਵੱਡੀ ਸਮੱਸਿਆ ਹੈ। ਇਸ ਦੇ ਨਾਲ ਹੀ ਜੇਕਰ ਪੁਲਿਸ ਵੀ ਇਸ ਵਿੱਚ ਸ਼ਾਮਲ ਹੈ ਤਾਂ ਇਸ ਤੋਂ ਵੱਡਾ ਅਪਰਾਧ ਹੋਰ ਕੀ ਹੋ ਸਕਦਾ ਹੈ। ਰਾਜਜੀਤ ਸਿੰਘ ਹੁੰਦਲ ਨੇ ਅਦਾਲਤ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।
ਰਾਜਜੀਤ ਸਿੰਘ ਹੁੰਦਲ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਜੱਜ ਬੀਆਰ ਗਵਈ ਅਤੇ ਪੀਕੇ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਵੱਡੀ ਸਮੱਸਿਆ ਹੈ। ਲੱਖਾਂ ਪਰਿਵਾਰ ਇਸ ਸਮੱਸਿਆ ਨਾਲ ਜੂਝ ਰਹੇ ਹਨ। ਅਸੀਂ ਇਸ ਪਟੀਸ਼ਨ ਨੂੰ ਰੱਦ ਕਰਦੇ ਹਾਂ। ਇਸ ਤੋਂ ਪਹਿਲਾਂ ਹੁੰਦਲ ਨੂੰ ਸੁਪਰੀਮ ਕੋਰਟ ਤੋਂ ਕੁਝ ਦਿਨਾਂ ਲਈ ਜ਼ਮਾਨਤ ਮਿਲੀ ਸੀ। ਸਮਾਂ ਖਤਮ ਹੋਣ ਤੋਂ ਬਾਅਦ ਅਦਾਲਤ ਨੇ ਮੁੜ ਪਟੀਸ਼ਨ ਰੱਦ ਕਰ ਦਿੱਤੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।