ਬਾਲ ਦਿਵਸ ਨੂੰ ਤਤਕਾਲੀ ਕਾਂਗਰਸ ਸਰਕਾਰ ਨੇ ਨਹਿਰੂ ਦੇ ਜਨਮ-ਦਿਹਾੜੇ ਨਾਲ ਕਿਉਂ ਜੋੜਿਆ, ਇਸ ਦਾ ਕੋਈ ਅਧਿਕਾਰਤ ਸਬੂਤ ਨਹੀਂ : ਜੀਵਨ ਗੁਪਤਾ

TeamGlobalPunjab
3 Min Read

ਚੰਡੀਗੜ੍ਹ: 20 ਨਵੰਬਰ ਨੂੰ ਮਨਾਏ ਜਾਣ ਵਾਲੇ ਬਾਲ ਦਿਵਸ ਨੂੰ ਤਤਕਾਲੀ ਕਾਂਗਰਸ ਸਰਕਾਰ ਵੱਲੋਂ  ਜ਼ਬਰਦਸਤੀ 14 ਨਵੰਬਰ ਨੂੰ ਮਨਾਉਣ ਅਤੇ ਇਸ ਦਿਨ ਨੂੰ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਮੌਤ ‘ਤੋਂ ਬਾਅਦ ਬਦਲਣ ਦੀ ਸਾਜ਼ਿਸ਼ ਨੂੰ ਖਤਮ ਕਰਨ ਅਤੇ ਇਸ ਬਾਲ ਦਿਵਸ ਨੂੰ ਸਰਵੰਸ਼ ਦਾਨੀ ਸਾਹਿਬੇ ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦਾ ਸ਼ਹੀਦੀ ਦਿਹਾੜੇ ‘ਤੇ ਮਨਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਜੀਵਨ ਗੁਪਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ।

ਜੀਵਨ ਗੁਪਤਾ ਨੇ ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਵਿੱਚ ਬਾਲ ਦਿਵਸ 1964 ਤੋਂ 14 ਨਵੰਬਰ ਨੂੰ ਮਨਾਇਆ ਜਾਂਦਾ ਹੈ, ਜਦਕਿ ਇਸ ਤੋਂ ਪਹਿਲਾਂ ਇਸ ਲਈ 20 ਨਵੰਬਰ ਦਾ ਦਿਨ ਤੈਅ ਸੀ। ਇਸ ਦਿਨ ਨੂੰ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਮੌਤ ਤੋਂ ਬਾਅਦ ਤਤਕਾਲੀ ਕਾਂਗਰਸ ਸਰਕਾਰ ਵਲੋਂ ਜ਼ਬਰਦਸਤੀ ਬਦਲ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਚੀਨ ‘ਚ ਇਹ ਦਿਨ 1 ਜੂਨ, ਜਰਮਨੀ ‘ਚ 20 ਸਤੰਬਰ ਅਤੇ ਮੈਕਸੀਕੋ ‘ਚ 30 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਕਦੋਂ ਅਤੇ ਕਿਉਂ ਚਾਚਾ ਕਿਹਾ ਜਾਣ ਲੱਗਾ, ਇਸ ਦਾ ਕੋਈ ਅਧਿਕਾਰਤ ਸਬੂਤ ਨਹੀਂ ਹੈ ਅਤੇ ਨਾ ਹੀ ਇਸ ਦੇ ਕਿਉਂ ਅਤੇ ਕਿੰਵੇਂ ਮਣਾਏ ਜਾਣ ਦਾ ਸਮਾਂ ਪਤਾ ਹੈ।

ਜੀਵਨ ਗੁਪਤਾ ਨੇ ਕਿਹਾ ਕਿ ਭਾਰਤ ਦੀ ਧਰਤੀ ‘ਤੇ ਹਰ ਦਿਨ ਦਾ ਕੋਈ ਨਾ ਕੋਈ ਮਹੱਤਵ ਹੈ, ਜੋ ਸਾਨੂੰ ਸਾਰਿਆਂ ਨੂੰ ਪ੍ਰੇਰਨਾ ਵੀ ਦਿੰਦਾ ਹੈ। ਜੇਕਰ ਬਾਲ ਦਿਵਸ 14 ਨਵੰਬਰ ਦੀ ਬਜਾਏ ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਮਨਾਇਆ ਜਾਵੇ ਤਾਂ ਬਹੁਤ ਹੀ ਚੰਗਾ ਹੋਵੇਗਾ। ਭਾਰਤ ਦੇ ਇਤਿਹਾਸ ਵਿੱਚ ਅਨੇਕਾਂ ਬਾਲ ਸ਼ਹਾਦਤਾਂ ਹੋਈਆਂ ਹਨ, ਪਰ ਦੇਸ਼ ਅਤੇ ਧਰਮ ਦੀ ਰਾਖੀ ਲਈ ਅਜਿਹਾ ਦਲੇਰੀ ਭਰਿਆ ਵਰਨਣ ਹੋਰ ਕਿਸੇ ਨੂੰ ਨਹੀਂ ਮਿਲਦਾ। ਇਸ ਨਾਲ ਸਾਡੀ ਨੌਜਵਾਨ ਪੀੜ੍ਹੀ ਨੂੰ ਭਾਰਤ ਸਮੇਤ ਪੰਜਾਬ ਦੇ ਮਹਾਨ ਇਤਿਹਾਸ ਦੇ ਨਾਲ-ਨਾਲ ਦੇਸ਼ ਅਤੇ ਧਰਮ ਦੀ ਰੱਖਿਆ ਕਰਨ ਦੀ ਪ੍ਰੇਰਨਾ ਵੀ ਮਿਲੇਗੀ। ਜੀਵਨ ਗੁਪਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਅਜਿਹੇ ਮਹੱਤਵਪੂਰਨ ਦਿਹਾੜੇ ਨੂੰ ਕਿਸੇ ਵੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਹੋਣ ਤੋਂ ਹਟਾਇਆ ਜਾਵੇ ਅਤੇ ਸਾਹਿਬਜ਼ਾਦਿਆਂ ਦੇ ਬਲੀਦਾਨ ਦਿਵਸ ਨੂੰ ਬਾਲ ਦਿਵਸ ਵਜੋਂ ਮਨਾਇਆ ਜਾਵੇ, ਜੋ ਦੇਸ਼ ਅਤੇ ਧਰਮ ਦੀ ਰੱਖਿਆ ਲਈ ਆਪਣਾ ਸਭ-ਕੁਝ ਕੁਰਬਾਨ ਕਰਨ ਵਾਲੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਹਨਾਂ ਦੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

- Advertisement -

Share this Article
Leave a comment