ਸ੍ਰੀ ਮੁਕਤਸਰ ਸਾਹਿਬ : ਹਲਕਾ ਮਲੋਟ ਦੇ ਪਿੰਡ ਈਨਾ ਖੇੜਾ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਗੁਰਦੁਆਰਾ ਬਾਬਾ ਬਿਧੀ ਚੰਦ ਵਿਖੇ ਸੋਮਵਾਰ ਸਵੇਰੇ 22 ਸਾਲਾ ਨੌਜਵਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਚੁੱਕ ਕੇ ਵਿਹੜੇ ਵਿੱਚ ਲੈ ਗਿਆ, ਪਰ ਉੱਥੇ ਮੌਜੂਦ ਗ੍ਰੰਥੀ ਅਤੇ ਨੌਜਵਾਨ ਦੇ ਪਿਤਾ ਨੇ ਨੇ ਉਸ ’ਤੇ ਕਾਬੂ ਪਾ ਲਿਆ ਅਤੇ ਮੁੜ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੁਸ਼ੋਭਿਤ ਕੀਤਾ। ਦੋਸ਼ੀ ਨੌਜਵਾਨ ਮਾਨਸਿਕ ਤੌਰ ‘ਤੇ ਬਿਮਾਰ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਨੌਜਵਾਨ ਨੇ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਗੁਰੂ ਸਾਹਿਬ ਦੇ ਸ਼ਸਤਰਾਂ ਨਾਲ ਵੀ ਛੇੜਛਾੜ ਕੀਤੀ।
ਗ੍ਰੰਥੀ ਸਿੰਘ ਨੇ ਦੱਸਿਆ ਕਿ ਜਦੋਂ ਨੌਜਵਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੁੱਕ ਕੇ ਬਾਹਰ ਆਉਣ ਲੱਗਿਆ ਸੀ ਤਾਂ ਗ੍ਰੰਥੀ ਸਿੰਘ ਨੇ ਉਸ ਨੂੰ ਮੌਕੇ ਤੋਂ ਕਾਬੂ ਕਰ ਲਿਆ। ਗ੍ਰੰਥੀ ਸਿੰਘ ਵਲੋਂ ਇਸ ਘਟਨਾ ਦੀ ਸੂਚਨਾ ਪੁਲਿਸ ਅਤੇ ਪਿੰਡ ਦੇ ਲੋਕਾਂ ਨੂੰ ਦਿੱਤੀ ਗਈ। ਗ੍ਰੰਥੀ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਪਿੰਡ ਨਾਲ ਸਬੰਧਤ ਹੈ। ਉਨ੍ਹਾਂ ਦੱਸਿਆ ਨੌਜਵਾਨ ਤੇ ਉਸ ਦੇ ਪਿਤਾ ਸੰਤੋਖ ਸਿੰਘ ਇੱਥੇ ਸੇਵਾ ਕਰਦੇ ਹਨ।
ਉ੍ਵਥੇ ਹੀ ਸਿੰਘਾਂ ਦਾ ਕਹਿਣਾ ਹੈ ਕਿ ਜਦੋ ਵੀ ਬੇਅਦਬੀ ਦੀ ਘਟਨਾ ਵਾਪਰਦੀ ਹੈ ਤਾਂ ਦੋਸ਼ੀ ਨੂੰ ਦਿਮਾਗੀ ਤੌਰ ਤੇ ਪਰੇਸ਼ਾਨ ਦੱਸ ਦਿੱਤਾ ਜਾਂਦਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਵੱਲੋਂ ਅੱਗੇ ਕਿ ਜਾਂਚ ਪੜਤਾਲ ਕੀਤੀ ਜਾਂਦੀ ਹੈ।