ਅੰਮ੍ਰਿਤਸਰ: ਅਕਾਲੀ ਦਲ ਅੰਮ੍ਰਿਤਸਰ ਨੇ ਅਪਣੇ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ ਕਰਦਿਆਂ ਖਡੂਰ ਸਾਹਿਬ ਸੀਟ ਅੰਮ੍ਰਿਤਪਾਲ ਸਿੰਘ ਲਈ ਖ਼ਾਲੀ ਛੱਡਣ ਦਾ ਐਲਾਨ ਕੀਤਾ ਹੈ। ਪਹਿਲਾਂ ਇਥੋਂ ਪਾਰਟੀ ਨੇ ਹਰਪਾਲ ਸਿੰਘ ਬਲੇਰ ਨੂੰ ਉਮੀਦਵਾਰ ਐਲਾਨਿਆ ਸੀ ਪਰ ਹੁਣ ਉਹ ਅੰਮ੍ਰਿਤਪਾਲ ਸਿੰਘ ਨਾਲ ਕਵਰਿੰਗ ਉਮੀਦਵਾਰ ਵਜੋਂ ਕਾਗ਼ਜ਼ ਭਰਨਗੇ ਤਾਂ ਜੋ ਅੰਮ੍ਰਿਤਪਾਲ ਸਿੰਘ ਦੇ ਕਾਗ਼ਜ਼ਾਂ ਵਿਚ ਕੋਈ ਅੜਿੱਕਾ ਪੈਣ ਦੀ ਸੂਰਤ ਵਿਚ ਉਨ੍ਹਾਂ ਨੂੰ ਚੋਣ ਲੜਾਈ ਜਾ ਸਕੇ। ਇਹ ਐਲਾਨ ਬੀਤੀ ਸ਼ਾਮ ਇਥੇ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫ਼ਰੰਸ ਵਿਚ ਕੀਤਾ।
ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਖਡੂਰ ਸਾਹਿਬ ਤੋਂ ਐਲਾਨੇ ਗਏ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਅੱਜ ਇਸੇ ਹਲਕੇ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕਰਨ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਨਾਲ ਵਿਰਾਸਤੀ ਮਾਰਗ ਵਿਖੇ ਸਵੇਰੇ ਪੁੱਜ ਕੇ ਮੁਲਾਕਾਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਵਲਟੋਹਾ ਨੇ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਨੂੰ ਅੰਮ੍ਰਿਤਪਾਲ ਸਿੰਘ ਨੂੰ ਵੱਖਰੀ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਾਉਣ ਦੀ ਥਾਂ ਉਨ੍ਹਾਂ ਦਾ, ਭਾਵ ਵਲਟੋਹਾ ਨੂੰ ਹੀ ਸਮਰਥਨ ਦੇਣ ਦੀ ਅਪੀਲ ਕੀਤੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।