ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ, ਸਿਮਰਨਜੀਤ ਸਿੰਘ ਮਾਨ ਮੁੜ ਸੰਗਰੂਰ ਤੋਂ ਲੜਨਗੇ ਚੋਣ

Prabhjot Kaur
2 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਮੌਜੂਦਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਇੱਕ ਵਾਰ ਫਿਰ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਲੋਕ ਸਭਾ ਚੋਣਾਂ 2024 ਲਈ ਹਰਿਆਣਾ, ਚੰਡੀਗੜ੍ਹ ਅਤੇ ਜੰਮੂ-ਕਸ਼ਮੀਰ ਵਿੱਚ ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ ਕੀਤਾ ਹੈ। ਉਹਨਾਂ ਪੰਜਾਬ ਤੋਂ 5 ਅਤੇ ਹਰਿਆਣਾ ਤੋਂ 2 ਉਮੀਦਵਾਰਾਂ ਦੇ ਨਾਵਾਂ ਦਾ ਵੀ ਐਲਾਨ ਕੀਤਾ ਹੈ।

ਸਿਮਰਨਜੀਤ ਸਿੰਘ ਮਾਨ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਾਰੀ ਕਰ ਦਿੱਤੀ ਹੈ, ਜਿਸ ਵਿੱਚ ਉਹ ਖੁਦ ਸੰਗਰੂਰ ਤੋਂ ਚੋਣ ਲੜਨਗੇ। ਉਨ੍ਹਾਂ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਤੋਂ ਕੁਸ਼ਲਪਾਲ ਸਿੰਘ ਮਾਨ, ਲੁਧਿਆਣਾ ਤੋਂ ਅੰਮ੍ਰਿਤਪਾਲ ਸਿੰਘ, ਫਰੀਦਕੋਟ ਤੋਂ ਬਲਦੇਵ ਸਿੰਘ ਅਤੇ ਪਟਿਆਲਾ ਤੋਂ ਪ੍ਰੋ. ਮਹਿੰਦਰਪਾਲ ਸਿੰਘ ਚੋਣ ਲੜਨਗੇ। ਹਰਿਆਣਾ ਦੀਆਂ ਦੋ ਸੀਟਾਂ ਕਰਨਾਲ ਅਤੇ ਕੁਰੂਕਸ਼ੇਤਰ ਤੋਂ ਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਵਿੱਚ ਹਰਜੀਤ ਸਿੰਘ ਵਿਰਕ ਕਰਨਾਲ ਤੋਂ ਅਤੇ ਖਜਾਨ ਸਿੰਘ ਕੁਰੂਕਸ਼ੇਤਰ ਤੋਂ ਚੋਣ ਲੜਨਗੇ। ਦੱਸ ਦਈਏ ਕਿ ਸਿਮਰਨਜੀਤ ਮਾਨ ਨੇ ਅਮਰੀਕਾ ਅਤੇ ਜਰਮਨੀ ਵੱਲੋਂ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਦਿੱਤੇ ਬਿਆਨਾਂ ਦਾ ਸਮਰਥਨ ਕੀਤਾ ਹੈ।


ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment