ਸ਼੍ਰੋਮਣੀ ਅਕਾਲੀ ਦਲ ਨੇ 2022 ਵਿਧਾਨ ਸਭਾ ਚੋਣਾਂ ਲਈ 6 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

TeamGlobalPunjab
1 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਦੇ 6 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਇਕ ਟਵੀਟ ‘ਚ ਲਿਖਿਆ ਕਿ ਸੁਖਬੀਰ ਬਾਦਲ ਨੇ ਜਗਮੀਤ ਸਿੰਘ ਬਰਾੜ ਨੂੰ ਮੌੜ, ਜੀਤਮਹਿੰਦਰ ਸਿੰਘ ਸਿੱਧੂ ਨੁੰ ਤਲਵੰਡੀ ਸਾਬੋ, ਸੂਬਾ ਸਿੰਘ ਨੂੰ ਜੈਤੋਂ, ਮਨਤਾਰ ਸਿੰਘ ਬਰਾੜ ਨੁੰ ਕੋਟਕਪੁਰਾ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੁੰ ਮੁਕਤਸਰ ਅਤੇ ਪਰਮਬੰਸ ਸਿੰਘ ਰੋਮਾਣਾ ਨੁੰ ਫਰੀਦਕੋਟ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ।

Share This Article
Leave a Comment