ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਸਿੱਖਾਂ ਦੀ ਸਰਵਉੱਚ ਅਥਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਿਕਾਰ ਅਤੇ ਮਾਣ-ਸਨਮਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਰਟੀ ਦੇ ਸਾਰੇ ਆਗੂਆਂ, ਵਰਕਰਾਂ, ਬੁਲਾਰਿਆਂ ਅਤੇ ਆਈ ਟੀ ਸੈੱਲ, ਸੋਸ਼ਲ ਮੀਡੀਆ ਦੇ ਸਾਰੇ ਕਾਰਕੁਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਿਚਾਰ ਅਧੀਨ ਅਹਿਮ ਮੁੱਦੇ ਬਾਰੇ ਕੋਈ ਵੀ ਟਿੱਪਣੀ ਜਾਂ ਬਿਆਨ ਨਾ ਦੇਣ ਦੀ ਅਪੀਲ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਚੀਮਾ ਨੇ ਆਪਣੇ ਸੋਸ਼ਲ ਮੀਡੀਆ ’ਤੇ ਪੋਸਟ ਜਾਰੀ ਕਰਦਿਆਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਇਸ ਮੁਤਾਬਕ ਪਾਰਟੀ ਦੇ ਬੁਲਾਰਿਆਂ ਨੂੰ ਵੀ ਮੀਡੀਆ ਵਿੱਚ ਇਸ ਮੁੱਦੇ ’ਤੇ ਚਰਚਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਕਿਹਾ ਗਿਆ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀਆਂ ਗਈਆਂ ਹੋਰ ਸਾਰੀਆਂ ਹਦਾਇਤਾਂ ਦੀ ਹਰ ਇੱਕ ਨੂੰ ਅੱਖਰ-ਅੱਖਰ ਨਾਲ ਪਾਲਣਾ ਕਰਨੀ ਚਾਹੀਦੀ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਸਿੱਖਾਂ ਦੀ ਸਰਵਉੱਚ ਅਥਾਰਟੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਤਿਕਾਰ ਅਤੇ ਮਾਣ-ਸਨਮਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਰਟੀ ਦੇ ਸਾਰੇ ਆਗੂਆਂ, ਵਰਕਰਾਂ, ਬੁਲਾਰਿਆਂ ਅਤੇ ਆਈ ਟੀ ਸੈੱਲ, ਸੋਸ਼ਲ ਮੀਡੀਆ ਦੇ ਸਾਰੇ ਕਾਰਕੁਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਵਿਚਾਰ ਅਧੀਨ ਅਹਿਮ ਮੁੱਦੇ ਬਾਰੇ ਕੋਈ ਵੀ ਟਿੱਪਣੀ ਜਾਂ ਬਿਆਨ ਨਾ ਦੇਣ…
— Dr Daljit S Cheema (@drcheemasad) November 25, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।